17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਮੰਗ ਪੱਤਰ ਸੌਂਪਿਆ

ਫ਼ਤਹਿਗੜ੍ਹ ਚੂੜੀਆਂ, 16 ਨਵੰਬਰ (ਐੱਮ. ਐੱਸ.

ਜ਼ਿਲ੍ਹਾ ਪ੍ਰਧਾਨ ਨਵਨੀਤ ਡੋਗਰਾ ਵਿਧਾਇਕ ਸ਼ੈਰੀ ਕਲਸੀ ਨੂੰ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 17-11-2026
ਫ਼ਤਹਿਗੜ੍ਹ ਚੂੜੀਆਂ, 16 ਨਵੰਬਰ (ਐੱਮ.ਐੱਸ. ਫੁੱਲ)- ਲੰਮੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਅਧੀਨ ਕੰਮ ਕਰ ਰਹੇ ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੇ ਫ਼ੈਸਲੇ ਅਨੁਸਾਰ ਸੂਬੇ ਭਰ ਦੇ ਸਾਰੇ ‘ ਆਪ’ ਦੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਗਏ ਜਿਸ ਤਹਿਤ ਸੇਵਾ ਕੇਂਦਰ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਨਵਨੀਤ ਡੋਗਰਾ ਨੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮੰਗ ਪੱਤਰ ਸੌਂਪ ਕੇ ਮੰਗਾਂ ਤੋਂ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਨਵਨੀਤ ਡੋਗਰਾ ਨੇ ਦੱਸਿਆ ਕਿ ਯੂਨੀਅਨ ਦਾ ਮੰਗਾਂ ਪ੍ਰਤੀ ਸੰਘਰਸ਼ ਜਾਰੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਗੱਲਬਾਤ ਦਾ ਰਾਹ ਨਾ ਖੋਲ੍ਹਿਆ ਤਾਂ 22 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਡੋਗਰਾ ਨੇ ਕਿਹਾ ਕਿ ਯੂਨੀਅਨ ਦੀ ਮੁੱਖ ਮੰਗ ਹੈ ਕਿ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧਾ ਪੰਜਾਬ ਸਰਕਾਰ ਦੇ ਅਧੀਨ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਸੂਬੇ ਦੇ ਲੱਖਾਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਦੇ ਨਾਲ-ਨਾਲ ਸਰਕਾਰ ਲਈ ਵੱਡਾ ਰੈਵਨਿਊ ਵੀ ਪੈਦਾ ਕਰਦੇ ਹਨ। ਇਸ ਲਈ ਇਸ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਪ੍ਰਬੰਧ ਹੇਠ ਚਲਾਉਣਾ ਮੁਲਾਜ਼ਮਾਂ ਤੇ ਆਮ ਲੋਕਾਂ ਦੋਵਾਂ ਦੇ ਹਿੱਤ ਵਿਚ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂਨੀਅਨ ਪਹਿਲਾਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਚਾਹੁੰਦੀ ਹੈ ਪਰ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਵੀ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਿਆ ਤਾਂ ਵੱਖ-ਵੱਖ ਜਥਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿਨੋ-ਦਿਨ ਹੋ ਰਿਹਾ ਹੈ ਮਜ਼ਬੂਤ : ਆਗੂ ਕਿਹਾ, 2027... ਅਗਲੀ ਖ਼ਬਰ ਨਸ਼ਾ ਪੀਂਦੇ 3 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।