17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕੇ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ

ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਪੁਲਿਸ ਕਾਂਸਟੇਬਲ ਵਿਨੋਦ ਕੁਮਾਰ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਬੰਦੂਕ ਵਿਖਾ ਕੇ ਗੱਡੀ ਖੋਹਣ ਦੀ ਵਾਪਰੀ ਘਟਨਾ ਤੋਂ ਬਾਅਦ ਚੌਕਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕਾ ਲਗਾ ਕੇ ਹਰ ਆਉਣ ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਪਰੀਆਂ ਉਕਤ ਘਟਨਾਵਾਂ ਨੂੰ ਲੈ ਕੇ ਨਾਕੇ ’ਤੇ ਹਰ ਚਾਰ ਪਹੀਆ, ਦੋ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਅਜੀਤ ਡੈਸਕ 17-11-2026
ਗੁਰਦਾਸਪੁਰ, 16 ਨਵੰਬਰ (ਚੱਕਰਾਜਾ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਪੁਲਿਸ ਕਾਂਸਟੇਬਲ ਵਿਨੋਦ ਕੁਮਾਰ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਬੰਦੂਕ ਵਿਖਾ ਕੇ ਗੱਡੀ ਖੋਹਣ ਦੀ ਵਾਪਰੀ ਘਟਨਾ ਤੋਂ ਬਾਅਦ ਚੌਕਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕਾ ਲਗਾ ਕੇ ਹਰ ਆਉਣ ਜਾਣ ਵਾਲੇ ਵਾਹਨਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਪਰੀਆਂ ਉਕਤ ਘਟਨਾਵਾਂ ਨੂੰ ਲੈ ਕੇ ਨਾਕੇ ’ਤੇ ਹਰ ਚਾਰ ਪਹੀਆ, ਦੋ ਪਹੀਆ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਿਨਾਂ ਨੰਬਰ ਪਲੇਟਾਂ ਦੇ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਤੇ ਚਿਹਰਾ ਢੱਕ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਨੂੰ ਵੀ ਚਿਹਰਾ ਨਾ ਢੱਕਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਲੋਕ ਵੀ ਚੌਕਸ ਰਹਿਣ ਤੇ ਜੇਕਰ ਕੋਈ ਸ਼ੱਕੀ ਚੀਜ਼ ਜਾਂ ਸ਼ੱਕੀ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਅਖੰਡ ਪਾਠ ਆਰੰਭ ਅਗਲੀ ਖ਼ਬਰ ਪਿੰਡ ਡੇਰਾ ਪਠਾਣਾ ਦੇ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸੰਬੰਧਿਤ ਕਈ ਪਰਿਵਾਰ ਭਗਵਾਨਪੁਰ ਟੀਮ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।