ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਇਕੱਤਰਤਾ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 322ਵਾਂ ਸ਼ਹੀਦੀ ਦਿਹਾੜਾ ਚਮਕੌਰ ਸਾਹਿਬ ਵਿਖੇ 22 ਨਵੰਬਰ ਨੂੰ ਮਨਾਉਣ ਸਬੰਧੀ ਅੱਜ ਰਾਇਲ ਹਾਕੀ ਅਕੈਡਮੀ ਦੇ ਨਜ਼ਦੀਕ ਹਵੇਲੀ ਭਗਤਾਂ ਵਿਖੇ ਸਮਾਜ ਸੇਵੀ ਭਾਈ ਤਰਸੇਮ ਸਿੰਘ ਫੁੱਲਕੇ ਤੇ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ ਦੀ ਪ੍ਰਧਾਨਗੀ ਹੇਠ ਸੰਗਤਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
22 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ 10 ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ : ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ
17-11-2026