19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਨੇ ਮੁਕਾਬਲੇ ’ਚ 11 ਹਜ਼ਾਰ ਦਾ ਇਨਾਮ ਜਿੱਤਿਆ

ਅਲੀਵਾਲ, 18 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨਾ ਡਰਾਮੈਟਿਕ ਕਲੱਬ ਵਲੋਂ ਫ਼ਤਹਿਗੜ੍ਹ ਚੂੜੀਆਂ ’ਚ ਨਾਟਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ 11000 ਰੁਪਏ ਦਾ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਪ੍ਰਤਿਭਾ ਤੇ ਅਦਾਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਜੱਜਾਂ ਵਲੋਂ ਵੀ ਇਸ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 19-11-2026
ਅਲੀਵਾਲ, 18 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨਾ ਡਰਾਮੈਟਿਕ ਕਲੱਬ ਵਲੋਂ ਫ਼ਤਹਿਗੜ੍ਹ ਚੂੜੀਆਂ ’ਚ ਨਾਟਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ 11000 ਰੁਪਏ ਦਾ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ, ਪ੍ਰਤਿਭਾ ਤੇ ਅਦਾਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਗਈ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਜੱਜਾਂ ਵਲੋਂ ਵੀ ਇਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਡਾਇਰੈਕਟਰ ਸ: ਗੁਰਵਿੰਦਰ ਸਿੰਘ ਪੰਨੂ ਅਤੇ ਪ੍ਰਿੰਸੀਪਲ ਸ: ਹਰਪਿੰਦਰਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਤਨਾਮ ਸਿੰਘ ਮੰਲੋਵਾਲੀ, ਕੈਪਟਨ ਸਿੰਘ ਮੀਕੇ, ਚਰਨਜੀਤ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ ਘੁਮਾਣ ਪਹੁੰਚਣ ਵਾਲੀ ਯਾਤਰਾ ਦਾ ਭ... ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।