19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇਕ ਦਿਨ ਦੀ ਹੋਵੇਗੀ ਛੋਟ

ਗੁਰਦਾਸਪੁਰ, 18 ਨਵੰਬਰ (ਚੱਕਰਾਜਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ ਚੱਲ ਰਹੀ ਹੈ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ। 19-11-2026
ਗੁਰਦਾਸਪੁਰ, 18 ਨਵੰਬਰ (ਚੱਕਰਾਜਾ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਲਗਾਤਾਰ ਜਾਰੀ ਹੈ। ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ ਚੱਲ ਰਹੀ ਹੈ। ਦਫਤਰ ਮੁੱਖ ਚੋਣ ਅਫਸਰ, ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇਕ ਦਿਨ ਦੀ ਛੋਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿਚ FLC ਹਾਲ, EVM ਵੇਅਰਹਾਊਸ ਘੁੱਲਾ ਜ਼ੇਲ੍ਹ ਰੋਡ ਗੁਰਦਾਸਪੁਰ ਵਿਖੇ ਇਹ ਪਹਿਲੀ ਪੱਧਰੀ ਜਾਂਚ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ। ਇਸ ਸਮੁੱਚੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਪਣੀ ਮੌਜੂਦਗੀ ਵਿਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ।
ਪਿਛਲੀ ਖ਼ਬਰ ਮਾਮਲਾ ਸਾਬਕਾ ਸਰਪੰਚ ਵਲੋਂ ਪੰਚਾਇਤੀ ਫੰਡਾਂ ’ਚ ਕੀਤੇ ਗਬਨ ਦਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੀ.ਡੀ.ਪੀ.ਓ. ਦੋਰ... ਅਗਲੀ ਖ਼ਬਰ ਸਤਨਾਮ ਸਿੰਘ ਮੰਲੋਵਾਲੀ, ਕੈਪਟਨ ਸਿੰਘ ਮੀਕੇ, ਚਰਨਜੀਤ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ ਘੁਮਾਣ ਪਹੁੰਚਣ ਵਾਲੀ ਯਾਤਰਾ ਦਾ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।