19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐਨ.ਪੀ.ਐਸ. ਮੁਲਾਜ਼ਮਾਂ ਨੇ ਅਧੂਰੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰੇ ਤੇ ਲੰਗੜੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਅੱਜ ਜਿਲ੍ਹਾ ਗੁਰਦਾਸਪੁਰ ਵਿਖੇ ਸੂਬਾ ਕੋ-ਕਨਵੀਨਰ ਲ਼ਖਵਿੰਦਰ ਸਿੰਘ ਭੌਰ, ਜ਼ਿਲ੍ਹਾ ਕਨਵੀਨਰ ਲਵਪ੍ਰੀਤ ਰੋੜਾਂਵਾਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਰੰਗੀਲਪੁਰ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ, ਇਸ ਸਬੰਧੀ ਬਕਾਇਦਾ 18 ਨਵੰਬਰ 2022 ਨੂੰ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਅਤੇ ਕਿਹਾ ਸੀ ਕਿ ਇਸ ਦੀ ਐਸ.

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਣ ਮੌਕੇ ਐਨ.ਪੀ.ਐਸ. ਮੁਲਾਜ਼ਮ। ਅਜੀਤ ਤਸਵੀਰ 19-11-2026
ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੰਚ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰੇ ਤੇ ਲੰਗੜੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਅੱਜ ਜਿਲ੍ਹਾ ਗੁਰਦਾਸਪੁਰ ਵਿਖੇ ਸੂਬਾ ਕੋ-ਕਨਵੀਨਰ ਲ਼ਖਵਿੰਦਰ ਸਿੰਘ ਭੌਰ, ਜ਼ਿਲ੍ਹਾ ਕਨਵੀਨਰ ਲਵਪ੍ਰੀਤ ਰੋੜਾਂਵਾਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਰੰਗੀਲਪੁਰ ਨੇ ਕਿਹਾ ਕਿ 24 ਅਕਤੂਬਰ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਮੌਕੇ ਲਾਈਵ ਹੋ ਕੇ ਐਲਾਨ ਕੀਤਾ ਸੀ ਕਿ ਹੁਣ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਗਈ, ਇਸ ਸਬੰਧੀ ਬਕਾਇਦਾ 18 ਨਵੰਬਰ 2022 ਨੂੰ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਅਤੇ ਕਿਹਾ ਸੀ ਕਿ ਇਸ ਦੀ ਐਸ.ਓ.ਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਚਾਰ ਸਾਲ ਬੀਤਣ ਦੇ ਬਾਅਦ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਜੋ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਵਾ ਦੋ ਲੱਖ ਐਨ.ਪੀ.ਐਸ. ਪੀੜ੍ਹਤ ਮੁਲਾਜ਼ਮਾਂ ਨੂੰ 29 ਨਵੰਬਰ ਨੂੰ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਕੋਠੀ ਦੇ ਘਿਰਾਓ ਦੇ ਐਕਸ਼ਨ ਵਿਚ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਦਾ ਵਿਦਿਆਰਥੀ ਇਸ਼ਮੀਤ ਸਿੰਘ ਬਣਿਆ ਸਰਬੋਤਮ ਵਿਦਿਆਰਥੀ ਅਗਲੀ ਖ਼ਬਰ ਮਾਮਲਾ ਸਾਬਕਾ ਸਰਪੰਚ ਵਲੋਂ ਪੰਚਾਇਤੀ ਫੰਡਾਂ ’ਚ ਕੀਤੇ ਗਬਨ ਦਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੀ.ਡੀ.ਪੀ.ਓ. ਦੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।