18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੰਤਰ-ਸਕੂਲ ਖੇਡ ਮੁਕਾਬਲਿਆਂ ’ਚ ਗੁਰੂ ਰਾਮਦਾਸ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਅੰਤਰ-ਸਕੂਲ ਖੇਡ ਮੁਕਾਬਲੇ-2026 ਬਾਬਾ ਅਜੇ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗੁਰੂ ਰਾਮਦਾਸ ਅਕੈਡਮੀ ਔਜਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ।

ਅਜੀਤ ਡੈਸਕ 19-11-2026
ਗੁਰਦਾਸਪੁਰ, 18 ਨਵੰਬਰ (ਚੱਕਰਾਜਾ)-ਅੰਤਰ-ਸਕੂਲ ਖੇਡ ਮੁਕਾਬਲੇ-2026 ਬਾਬਾ ਅਜੇ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਗੁਰੂ ਰਾਮਦਾਸ ਅਕੈਡਮੀ ਔਜਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਪੁਜ਼ੀਸ਼ਨਾਂ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ । ਖੇਡ ਮੁਕਾਬਲਿਆਂ ਦੌਰਾਨ 100 ਮੀਟਰ ਤੇ 200 ਮੀਟਰ ਦੌੜ ਵਿਚ ਕ੍ਰਿਸ਼ ਨੇ ਦੂਜਾ ਅਤੇ ਰਾਹੁਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਦੇ ਮਿਕਸਡ ਤੇ ਡਬਲ ਮੁਕਾਬਲਿਆਂ ਵਿਚ ਸੁਖਪ੍ਰੀਤ ਕੌਰ, ਚਾਹਤ, ਗੁਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਰੱਸਾਕਸ਼ੀ ਮੁਕਾਬਲੇ ਵਿਚ ਅਕੈਡਮੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਜਿੱਤ ਦਾ ਪਰਚਮ ਲਹਿਰਾਇਆ। ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਤੇ ਜਗਤਾਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ੇਸ਼ ਪ੍ਰੇਰਨਾਦਾਇਕ ਤੇ ਕਰੀਅਰ ਖੋਜ ਸੈਸ਼ਨ ਕਰਵਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।