18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਪਿੰਡ ਜਾਦਪੁਰ ਸੇਖਵਾਂ ਵਿਚ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਜਾਦਪੁਰ ਸੇਖਵਾਂ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੀ ਇਕਜੁੱਟਤਾ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਜਾਦਪੁਰ ਸੇਖਵਾਂ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਦੇਸ ਰਾਜ ਸਿੰਘ ਧੁੱਗਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ, ਵਰਕਰਾਂ ਦੀ ਇਕਜੁੱਟਤਾ ਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ: ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਪੂਰੀ ਤਰ੍ਹਾਂ ਮੋਹ-ਭੰਗ ਹੋ ਚੁੱਕਾ ਹੈ। ਲੋਕਾਂ ਨੂੰ ਨਾ ਰੁਜ਼ਗਾਰ ਮਿਲਿਆ, ਨਾ ਨਸ਼ਾ ਖਤਮ ਹੋਇਆ, ਸਗੋਂ ਹਰ ਵਰਗ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਸੁਖਬੀਰ ਸਿੰਘ, ਈਸ਼ਵਰ ਸਿੰਘ ਸੀਨੀਅਰ ਮੀਤ ਪ੍ਰਧਾਨ, ਜੋਧ ਸਿੰਘ ਮੈਂਬਰ, ਗੁਰਮੀਤ ਸਿੰਘ ਫੌਜੀ, ਜਸਕਰਨਪ੍ਰੀਤ ਸਿੰਘ ਪੰਥ, ਅਜੀਤ ਸਿੰਘ, ਜੋਬਨ ਸਿੰਘ, ਭਿੰਦਾ ਸਿੰਘ, ਹਰਜੀਤ ਸਿੰਘ ਮਿਸਤਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲ ਦਲ ਦਾ ਕਬਜ਼ਾ ਕੇਂਦਰ ਦੀ ਸ਼ਹਿ ਨਾਲ ਹੀ ਬਣਿਆ : ਕਰਨੈਲ ਸਿੰਘ ਪੀਰ ਮੁਹੰਮਦ ਅਗਲੀ ਖ਼ਬਰ ਅਮਰ ਪ੍ਰਤਾਪ ਸਿੰਘ ਕਾਹਲੋਂ ਹਰਜੀ ਸੰਘਰ ਯੂਥ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।