18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਘਰੋਟਾ ਵਿਖੇ ਬਲਾਕ ਪੱਧਰੀ ਵਿਸ਼ਾ ਪ੍ਰਦਰਸ਼ਨੀ ਮੇਲੇ ਦੀ ਸ਼ੁਰੂਆਤ

ਘਰੋਟਾ, 18 ਨਵੰਬਰ (ਸੰਜੀਵ ਗੁਪਤਾ)- ਘਰੋਟਾ ਵਿਖੇ ਬਲਾਕ ਪੱਧਰੀ ਵਿਸ਼ਾ ਪ੍ਰਦਰਸ਼ਨੀ ਮੇਲੇ ਦੀ ਸ਼ੁਰੂਆਤ ਹੋਈ। ਪ੍ਰਿੰਸੀਪਲ ਪੰਕਜ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਸ ਮੇਲੇ ’ਚ ਬਲਾਕ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਆਪਣੇ ਮਾਡਲ, ਪ੍ਰੋਜੈਕਟ ਤੇ ਵਿੱਦਿਅਕ ਗਤੀਵਿਧੀਆਂ ਦੀ ਪ੍ਰਦਰਸ਼ਨੀ ਲਗਾਈ।

ਅਜੀਤ ਡੈਸਕ 19-11-2026
ਘਰੋਟਾ, 18 ਨਵੰਬਰ (ਸੰਜੀਵ ਗੁਪਤਾ)- ਘਰੋਟਾ ਵਿਖੇ ਬਲਾਕ ਪੱਧਰੀ ਵਿਸ਼ਾ ਪ੍ਰਦਰਸ਼ਨੀ ਮੇਲੇ ਦੀ ਸ਼ੁਰੂਆਤ ਹੋਈ। ਪ੍ਰਿੰਸੀਪਲ ਪੰਕਜ ਮਹਾਜਨ ਦੀ ਅਗਵਾਈ ਹੇਠ ਕਰਵਾਏ ਇਸ ਮੇਲੇ ’ਚ ਬਲਾਕ ਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਆਪਣੇ ਮਾਡਲ, ਪ੍ਰੋਜੈਕਟ ਤੇ ਵਿੱਦਿਅਕ ਗਤੀਵਿਧੀਆਂ ਦੀ ਪ੍ਰਦਰਸ਼ਨੀ ਲਗਾਈ। ਸਮਾਗਮ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀ.ਈ.ਓ.) ਪਠਾਨਕੋਟ ਕਮਲਜੀਤ ਕੌਰ ਨੇ ਕੀਤਾ। ਇਸ ਮੌਕੇ ਡੀ.ਈ.ਓ. ਕਮਲਜੀਤ ਕੌਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ। ਅਜਿਹੇ ਮੰਚ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 13 ਵੱਖ-ਵੱਖ ਸਥਾਨਾਂ ’ਤੇ ਵਿਸ਼ਾ ਪ੍ਰਦਰਸ਼ਨੀ ਮੇਲੇ ਲਗਾਏ ਜਾ ਰਹੇ ਹਨ। ਪ੍ਰਿੰਸੀਪਲ ਪੰਕਜ ਮਹਾਜਨ ਨੇ ਦੱਸਿਆ ਕਿ ਪ੍ਰਦਰਸ਼ਨੀ ’ਚ ਬਲਾਕ ਦੇ 12 ਸਕੂਲਾਂ ਨੇ ਭਾਗ ਲਿਆ। ਉਨ੍ਹਾਂ ਵੱਖ-ਵੱਖ ਸਕੂਲਾਂ ਦੇ ਗਾਈਡ ਅਧਿਆਪਕਾਂ, ਸਟਾਫ਼ ਮੈਂਬਰਾਂ ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਵੱਖ-ਵੱਖ ਵਿਸ਼ਿਆਂ ’ ֈ ਤੇ ਆਧਾਰਿਤ ਪ੍ਰਦਰਸ਼ਨੀਆਂ ਰਾਹੀਂ ਬੱਚਿਆਂ ਨੇ ਆਪਣੀ ਸਮਝ, ਰਚਨਾਤਮਿਕ ਸੋਚ ਅਤੇ ਵਿੱਦਿਅਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਜਿੰਦਰ ਕੁਮਾਰ, ਸੰਜੀਵ ਕੁਮਾਰ, ਧੀਰਜ ਠਾਕੁਰ, ਆਸ਼ੀਸ਼ ਕੁਮਾਰ , ਰਾਜਿੰਦਰ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਗਾਈਡ ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਰਿਕਾਰਡ 12.29 ਫੀਸਦੀ ਥੋਕ ਮਹਿੰਗਾਈ ਨੇ ਭਾਜਪਾ ਸਰਕਾਰ ਦੀ ਕੀਮਤਾਂ ਕੰਟਰੋਲ ਕਰਨ ’ਚ ਨਾਕਾਮੀ ਨੂੰ ਕੀਤਾ ਬੇਨਕਾਬ-ਲਾਲ ਚੰਦ... ਅਗਲੀ ਖ਼ਬਰ ਸੁਦੇਸ਼ ਵਰਮਾ ਨੂੰ ਭਾਜਪਾ ਪੰਜਾਬ ਦੇ ਪ੍ਰਚਾਰ ਵਿਭਾਗ ਦਾ ਸਹਿ-ਮੁਖੀ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।