18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜੈਰਾਮ ਰਮੇਸ਼ ਨਾਲ ਮਿਲੇ ਕਾਂਗਰਸੀ ਆਗੂ ਕਪਿਲ ਮਲਹੋਤਰਾ, 2027 ਦੀਆਂ ਚੋਣਾਂ ਸੰਬੰਧੀ ਕੀਤੀ ਵਿਚਾਰ-ਚਰਚਾ

ਪਠਾਨਕੋਟ, 18 ਨਵੰਬਰ (ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਦੌਰਾਨ ਉਨ੍ਹਾਂ ਜੈਰਾਮ ਰਮੇਸ਼ ਨੂੰ ਪੰਜਾਬ ਤੇ ਖ਼ਾਸ ਕਰਕੇ ਪਠਾਨਕੋਟ ਦੀ ਸਿਆਸੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ।

ਸਾਬਕਾ ਕੇਂਦਰੀ ਮੰਤਰੀ ਜੈਰਾਮ ਰਮੇਸ਼ ਨਾਲ ਮੁਲਾਕਾਤ ਦੌਰਾਨ ਕਾਂਗਰਸੀ ਆਗੂ ਕਪਿਲ ਮਲਹੋਤਰਾ। ਅਜੀਤ ਤਸਵੀਰ 19-11-2026
ਪਠਾਨਕੋਟ, 18 ਨਵੰਬਰ (ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਕਪਿਲ ਮਲਹੋਤਰਾ ਨੇ ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਦੌਰਾਨ ਉਨ੍ਹਾਂ ਜੈਰਾਮ ਰਮੇਸ਼ ਨੂੰ ਪੰਜਾਬ ਤੇ ਖ਼ਾਸ ਕਰਕੇ ਪਠਾਨਕੋਟ ਦੀ ਸਿਆਸੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਕਪਿਲ ਮਲਹੋਤਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਤੇ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ । ਜੈਰਾਮ ਰਮੇਸ਼ ਨੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪੰਜਾਬ ਐਨ.ਜੀ.ਓ. ਡਿਜੀਟਾਈਜ਼ੇਸ਼ਨ ਮਿਸ਼ਨ ਤਹਿਤ ਪਠਾਨਕੋਟ ਵਿਚ ਮੀਟਿੰਗ ਅਗਲੀ ਖ਼ਬਰ ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।