ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਗਗਨ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਗਗਨ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੰਤਰ-ਸਦਨ (ਇੰਟਰ ਹਾਊਸ) ਕਰਵਾਏ ਮੁਕਾਬਲੇ ਵਿਚ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਖੂਬ ਆਨੰਦ ਮਾਣਿਆ। ਜੇਤੂ ਵਿਦਿਆਰਥੀਆਂ ਨੂੰ ਸ਼ਾਨਦਾਰ ਕਾਰਗੁਜ਼ਾਰੀ ਲਈ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਖੇਡ ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਦੇ ਨਾਲ ਬੜੇ ਮਾਣ ਤੇ ਸਤਿਕਾਰ ਨਾਲ ਕੀਤੀ ਗਈ। ਇਸ ਮੌਕੇ ਐਮ.ਡੀ. ਸੁਰਿੰਦਰ ਕੌਰ, ਕਾਲਜ ਪ੍ਰਿੰਸੀਪਲ ਸਤਿੰਦਰ, ਕੋਆਰਡੀਨੇਟਰ ਰੇਣੂ ਬਾਲਾ, ਪ੍ਰਿੰਸੀਪਲ ਇੰਦੂ ਮਤੀ, ਕੋਆਰਡੀਨੇਟਰ ਵਿਸ਼ਾਲ, ਸ੍ਰੀਜੀਤ ਤੇ ਸੰਤ ਬਖ਼ਸ਼ ਸਮੇਤ ਸਕੂਲ ਦੇ ਸਮੂਹ ਅਧਿਆਪਕ ਤੇ ਸਟਾਫ਼ ਮੈਂਬਰ ਹਾਜ਼ਰ ਸਨ।