21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੇਅਰੀਵਾਲ ਕਿਰਨ ’ ਚ ਹੈਲਪਏਜ਼ ਇੰਡੀਆ ਵਲੋਂ ਵਿਸ਼ੇਸ਼ ਸਿਹਤ ਕੈਂਪ ’ ਚ ਸੈਂਕੜੇ ਮਰੀਜ਼ਾਂ ਦੀ ਜਾਂਚ

ਕਲਾਨੌਰ, 20 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਡੇਅਰੀਵਾਲ ਕਿਰਨ ਵਿਖੇ ਆਮ ਆਦਮੀਂ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਗਠਨ ਦੇ ਇੰਚਾਰਜ ਜਤਿੰਦਰ ਸਿੰਘ ਹੈਪੀ ਦੇ ਯਤਨਾਂ ਸਦਕਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜੀ .

‘ਆਪ’ ਦੇ ਸੰਗਠਨ ਇੰਚਾਰਜ ਜਤਿੰਦਰ ਸਿੰਘ ਹੈਪੀ ਡੇਅਰੀਵਾਲ ਪਿੰਡ ’ਚ ਕੈਂਪ ਲਗਾਊਣ ’ਤੇ ਟੀਮ ਦਾ ਸਨਮਾਨ ਕਰਦੇ ਹੋਏ। ਤਸਵੀਰ : ਪੁਰੇਵਾਲ 21-11-2026
ਕਲਾਨੌਰ, 20 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਡੇਅਰੀਵਾਲ ਕਿਰਨ ਵਿਖੇ ਆਮ ਆਦਮੀਂ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੰਗਠਨ ਦੇ ਇੰਚਾਰਜ ਜਤਿੰਦਰ ਸਿੰਘ ਹੈਪੀ ਦੇ ਯਤਨਾਂ ਸਦਕਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ’ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜੀ . ਐਨ.ਏ. ਇੰਟਰਪ੍ਰਾਈਜ਼ਜ ਅਧੀਨ ਹੈਲਪਏਜ਼ ਇੰਡੀਆ ਵਲੋਂ ਲਗਾਏ ਗਏ ਇਸ ਕੈਂਪ ’ਚ ਵੱਖ-ਵੱਖ ਬੀਮਾਰੀਆਂ ਸਮੇਤ ਚਮੜੀ, ਅੱਖਾਂ, ਹੱਡੀਆਂ ਅਤੇ ਮੈਡੀਸਨ ਦੇ ਮਾਹਿਰਾਂ ਵਲੋਂ ਪਹੁੰਚ ਕੇ ਇਸ ਖੇਤਰ ਮਰੀਜ਼ਾਂ ਦੀ ਜਾਂਚ ਕਰਕੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ। ਸੰਗਠਨ ਦੇ ਹਲਕਾ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਕੈਂਪ ’ ਚ ਚਮੜੀ ਰੋਗਾਂ ਦੇ ਮਾਹਿਰ ਡਾ. ਓਂਕਾਰ ਸਿੰਘ ਰਜੋਆ, ਅੱਖਾਂ ਦੇ ਮਾਹਿਰ ਡਾ. ਅਨੂੰਪ੍ਰੀਤ ਕੌਰ, ਹੱਡੀਆਂ ਦੇ ਮਾਹਿਰ ਡਾ. ਹਾਕਮ ਸਿੰਘ, ਮੈਡੀਸਨ ਸਪੈਸਲਿਸਟ ਡਾ. ਅਰਵਿੰਦ ਮਨਚੰਦਾ, ਡਾ. ਅਰਪਨਾਂ ਦੀ ਟੀਮ ਵਲੋਂ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਸ਼ੂਗਰ, ਬੀ.ਪੀ. ਦੀ ਜਾਂਚ ਕਰਨ ਤੋਂ ਇਲਾਵਾ ਦਵਾਈਆਂ ਵੀ ਦਿੱਤੀਆਂ ਗਈਆਂ। ਮਹਿਰਾਂ ਨੇ ਕਿਹਾ ਕਿ ਮਨੁੱਖ ਨੂੰ ਆਪਣੇ ਰੋਜਾਨਾ ਜੀਵਨ ’ਚ ਆਪਣੇ ਖਾਣ-ਪੀਣ ਵਿਚ ਸੰਤੁਲਿਤ ਭੋਜਣ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਮਨੁੱਖ ਨੂੰ ਸੈਰ ਵੀ ਨਿਰੰਤਰ ਜਾਰੀ ਰੱਖਣੀ ਚਾਹੀਦੀ ਹੈ। ਇਸ ਮੌਕੇ ਸਰਪੰਚ ਗੁਰਮੀਤ ਕੌਰ, ਲਾਡੀ ਡੇਅਰੀਵਾਲ, ਪੰਚ ਸਰਬਜੀਤ ਸਿੰਘ, ਮਨਦੀਪ ਸਿੰਘ, ਸ਼ਰਨਜੀਤ ਸਿੰਘ, ਰਾਜ ਮਸੀਹ, ਬਲਵੰਤ ਸਿੰਘ, ਜਸਵੰਤ ਸਿੰਘ, ਬਖਸੀਸ ਸਿੰਘ, ਸੰਤੋਖ ਸਿੰਘ, ਰਵਿੰਦਰ ਸਿੰਘ, ਨੰਬਰਦਾਰ ਸਰਬਜੀਤ ਸਿੰਘ, ਬੁੱਧ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਮੁਹਤਬਰ ਹਾਜ਼ਰ ਰਹੇ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਅਤੇ ਕਿਡਜ਼ ਕੇਅਰ ਇੰਟਰਨੈਸ਼ਨਲ ਦੇ ਪ੍ਰਾਇਮਰੀ ਵਿੰਗ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਮਨਤ ਕੌਰ ਨੇ ਕਰਾਟੇ ਚੈਂਪੀਅਨਸ਼ਿਪ ’ਚ ਹਾਸਿਲ ਕੀਤਾ ਦੂਜਾ ਸਥਾਨ ਚੇਅਰਮੈਨ ਅਮਰਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।