21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦੀਨਾਨਗਰ ਵਿਖੇ ‘ਆਪ’ ਨੂੰ ਮਿਲੀ ਮਜ਼ਬੂਤੀ, ਪੁਰਾਣੇ ਟਕਸਾਲੀ ਵਰਕਰ ਸ਼ਮਸ਼ੇਰ ਸਿੰਘ ਦੇ ਹੱਕ ’ਚ ਨਿੱਤਰੇ

ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਮੁੱਢਲੇ ਅਤੇ ਪੁਰਾਣੇ ਟਕਸਾਲੀ ਵਰਕਰਾਂ ਨੇ ਵੀ ਹਲਕਾ ਇੰਚਾਰਜ ਤੇ ਉਮੀਦਵਾਰ ਸ਼ਮਸ਼ੇਰ ਸਿੰਘ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਬੀਤੀ ਰਾਤ ਦੀਨਾਨਗਰ ਸ਼ਹਿਰ ਦੇ ਪੁਰਾਣੇ ਟਕਸਾਲੀ ਵਰਕਰ ਗਗਨ ਸ਼ਰਮਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਦੀਨਾਨਗਰ ਤੋਂ ਉਮੀਦਵਾਰ ਸ਼ਮਸ਼ੇਰ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ।

ਦੀਨਾਨਗਰ ਵਿਖੇ ਪੁਰਾਣੇ ਟਕਸਾਲੀ ਵਰਕਰ ਗਗਨ ਸ਼ਰਮਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਹਲਕਾ ਇੰਚਾਰਜ ਤੇ ਹੋਰ । ਤਸਵੀਰ: ਘੁੰਮਣ 21-11-2026
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਮੁੱਢਲੇ ਅਤੇ ਪੁਰਾਣੇ ਟਕਸਾਲੀ ਵਰਕਰਾਂ ਨੇ ਵੀ ਹਲਕਾ ਇੰਚਾਰਜ ਤੇ ਉਮੀਦਵਾਰ ਸ਼ਮਸ਼ੇਰ ਸਿੰਘ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਬੀਤੀ ਰਾਤ ਦੀਨਾਨਗਰ ਸ਼ਹਿਰ ਦੇ ਪੁਰਾਣੇ ਟਕਸਾਲੀ ਵਰਕਰ ਗਗਨ ਸ਼ਰਮਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਦੀਨਾਨਗਰ ਤੋਂ ਉਮੀਦਵਾਰ ਸ਼ਮਸ਼ੇਰ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸਮੂਹ ਟਕਸਾਲੀ ਵਰਕਰਾਂ ਨੇ ਪਾਰਟੀ ਹਾਈਕਮਾਨ ਵਲੋਂ ਸ਼ਮਸ਼ੇਰ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗਗਨ ਸ਼ਰਮਾ ਅਤੇ ਹੋਰ ਹਾਜ਼ਰ ਵਲੰਟੀਅਰਾਂ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਇਕ ਜ਼ਮੀਨੀ ਪੱਧਰ ਦੇ ਮਿਹਨਤੀ ਤੇ ਇਮਾਨਦਾਰ ਆਗੂ ਹਨ ਜੋ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਦਿਨ-ਰਾਤ ਇਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਸਾਰੇ ਪੁਰਾਣੇ ਸਾਥੀ ਇਕਜੁੱਟ ਹੋ ਕੇ ਸ਼ਮਸ਼ੇਰ ਸਿੰਘ ਦੇ ਨਾਲ ਚੱਲਣਗੇ। ਉਮੀਦਵਾਰ ਸ਼ਮਸ਼ੇਰ ਸਿੰਘ ਨੇ ਗਗਨ ਸ਼ਰਮਾ ਅਤੇ ਸਮੂਹ ਟਕਸਾਲੀ ਵਰਕਰਾਂ ਵਲੋਂ ਦਿੱਤੇ ਇਸ ਭਰਵੇਂ ਸਹਿਯੋਗ ਅਤੇ ਮਾਣ-ਸਨਮਾਨ ਲਈ ਦਿਲੋਂ ਧੰਨਵਾਦ ਕੀਤਾ ।
ਪਿਛਲੀ ਖ਼ਬਰ ਸਰਕਾਰ ਨੇ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ : ਪ੍ਰਧਾਨ ਗੁਰਨੇਕ ਸਿੰਘ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।