21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਟੇਟ ਪੱਧਰੀ ਮਿੰਨੀ ਹੈਂਡਬਾਲ ’ ਚ ਸੁਖਜਿੰਦਰ ਸਕੂਲ ਬੱਬਰੀ ਦੇ ਖਿਡਾਰੀਆਂ ਨਾਂਅ ਕੀਤਾ ਰੌਸ਼ਨ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਖੇਤਰ ਵਿਚ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਮਿੰਨੀ ਹੈਂਡਬਾਲ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖਾਲਸਾ ਸੀਨੀਅਰ ਸਕੂਲ ਰੋਪੜ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਖੇਤਰ ਵਿਚ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-11 ਮਿੰਨੀ ਹੈਂਡਬਾਲ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖਾਲਸਾ ਸੀਨੀਅਰ ਸਕੂਲ ਰੋਪੜ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਚ ਖਿਡਾਰਨਾਂ ਰਵਨੀਤ ਕੌਰ, ਏਹਮਜੋਤ ਕੌਰ, ਸਹਿਜ, ਸਹਿਜਪ੍ਰੀਤ ਕੌਰ, ਜਪਲੀਨ ਕੌਰ, ਰਾਵਿਆ ਜਸ਼ਨਦੀਪ ਕੌਰ, ਹਰਮਨਪ੍ਰੀਤ ਕੌਰ, ਗੁਰਸਿਮਰਨ ਕੌਰ, ਮਨਸੀਅਤ ਕੌਰ ਤੇ ਅਗਮਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਟੀਮ ਦੇ ਕੋਚ ਮੇਜਰ ਸਿੰਘ ਵੀ ਮੌਜੂਦ ਰਹੇ। ਸਕੂਲ ਦੇ ਚੇਅਰਪਰਸਨ ਦਲਜੀਤ ਕੌਰ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਸਕੂਲ ਦੇ ਐਮ. ਡੀ. ਜੈਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿੱਦਿਆ ਦੇ ਨਾਲ-ਨਾਲ ਖੇਡਾਂ ਦਾ ਬਹੁਤ ਮਹੱਤਵ ਹੈ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਲਗਨ, ਮਿਹਨਤ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਯੋਗਤਾ ਸਾਬਤ ਕਰਨ ਲਈ ਉਚਿਤ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਖਿਡਾਰਨਾਂ ਨੂੰ ਉੱਜਵਲ ਭਵਿੱਖ ਤੇ ਆਉਣ ਵਾਲੇ ਮੁਕਾਬਲਿਆਂ ਵਿਚ ਹੋਰ ਵੱਡੀਆਂ ਸਫਲਤਾਵਾਂ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਵਿਮੁਕਤ ਜਾਤੀਆਂ ਭਲਾਈ ਬੋਰਡ ਦੇ ਚੇਅਰਮੈਨ ਰੌਣਕੀ ਰਾਮ ਨੇ ਮਾਨ ਸਰਕਾਰ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਸਰਕਾਰ ਨੇ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕਰਾਂਗੇ : ਪ੍ਰਧਾਨ ਗੁਰਨੇਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।