22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਨਾਨਕ ਕਾਲਜ ਬਟਾਲਾ ਨੇ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਮੁਬਾਰਕਬਾਦ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਜਿੱਤ ’ਤੇ ਕਾਲਜ ਵਲੋਂ ਉਨ੍ਹਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਨਿੱਘੀ ਮੁਬਾਰਕਬਾਦ ਦਿੱਤੀ ਗਈ ਹੈ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਲਗਾਤਾਰ ਛੇਵੀਂ ਵਾਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਚੁਣਿਆ ਜਾਣਾ, ਸਿੱਖ ਪੰਥ ਵਲੋਂ ਉਨ੍ਹਾਂ ਦੀ ਸੁਚੱਜੀ ਅਗਵਾਈ, ਇਮਾਨਦਾਰੀ, ਨਿਸ਼ਕਾਮ ਸੇਵਾਵਾਂ ਅਤੇ ਸੰਸਥਾ ਪ੍ਰਤੀ ਅਟੁੱਟ ਸਮਰਪਣ ’ਤੇ ਪ੍ਰਗਟਾਏ ਗਏ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਆਪਣੇ ਪਿਛਲੇ ਕਾਰਜਕਾਲਾਂ ਦੌਰਾਨ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਹੋਰ ਪਾਰਦਰਸ਼ਤਾ ਲਿਆਂਦੀ, ਉੱਥੇ ਹੀ ਸਿੱਖ ਪੰਥ ਦੇ ਭਖਦੇ ਮਸਲਿਆਂ ਨੂੰ ਵੀ ਬੜੀ ਸੰਜੀਦਗੀ ਅਤੇ ਦ੍ਰਿੜ੍ਹਤਾ ਨਾਲ ਹੱਲ ਕਰਨ ਦੇ ਯਤਨ ਕੀਤੇ। ਡਾ. ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਐਡਵੋਕੇਟ ਧਾਮੀ ਦਾ ਯੋਗਦਾਨ ਬੇਹੱਦ ਸ਼ਾਲਾਘਾਯੋਗ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਯੋਗ ਅਤੇ ਦੂਰਅੰਦੇਸ਼ੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਉਣ ਵਾਲੇ ਸਮੇਂ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ, ਉੱਚ-ਮਿਆਰੀ ਸਿੱਖਿਆ ਦੇ ਪਸਾਰ, ਅਮੀਰ ਸਿੱਖ ਵਿਰਾਸਤ ਦੀ ਸੰਭਾਲ ਅਤੇ ਮਾਨਵਤਾ ਦੀ ਭਲਾਈ ਦੇ ਕਾਰਜਾਂ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਵੇਗੀ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਪੰਥ ਦੀ ਹੋਰ ਵਧੇਰੇ ਸੇਵਾ ਕਰਨ ਦਾ ਬਲ ਬਖ਼ਸ਼ਣ।
ਪਿਛਲੀ ਖ਼ਬਰ ਕੌਂਸਲਰ ਕੁਲਵੰਤ ਸਿੰਘ ਵਲੋਂ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਤੋਂ ਏਡਿਡ ਸਕੂਲਾਂ ਦੇ ਅਧਿਆਪਕ ਤੇ ਮੁਲਾਜ਼ਮ ਪੂਰੀ ਤਰ੍ਹਾਂ ਖ਼ਫ਼ਾ-ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ 26 ਨਵੰਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।