22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੌਂਸਲਰ ਕੁਲਵੰਤ ਸਿੰਘ ਵਲੋਂ ਧਾਰਮਿਕ ਸਮਾਗਮ ਕਰਵਾਇਆ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਕੌਂਸਲਰ ਕੁਲਵੰਤ ਸਿੰਘ ਤੇ ਸਾਬਕਾ ਕੌਂਸਲਰ ਪਰਮਜੀਤ ਕੌਰ ਵਲੋਂ ਆਪਣੀ ਪੋਤਰੀ ਨੌਰੀਤ ਕੌਰ ਦੇ ਪੰਜ ਸਾਲਾ ਦੀ ਹੋਣ ’ਤੇ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਸ਼ਾਸਤਰੀ ਨਗਰ ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ। ਨੌਰੀਤ ਕੌਰ ਸ.

ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਕੌਂਸਲਰ ਕੁਲਵੰਤ ਸਿੰਘ ਤੇ ਸਾਬਕਾ ਕੌਂਸਲਰ ਪਰਮਜੀਤ ਕੌਰ ਵਲੋਂ ਆਪਣੀ ਪੋਤਰੀ ਨੌਰੀਤ ਕੌਰ ਦੇ ਪੰਜ ਸਾਲਾ ਦੀ ਹੋਣ ’ਤੇ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਸ਼ਾਸਤਰੀ ਨਗਰ ਬਟਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ। ਨੌਰੀਤ ਕੌਰ ਸ. ਕੁਲਵੰਤ ਸਿੰਘ ਦੇ ਬੇਟੇ ਇੰਸਪੈਕਟਰ ਸੁਰਿੰਦਰਪਾਲ ਸਿੰਘ ਅਤੇ ਗਗਨਦੀਪ ਕੌਰ ਦੀ ਬੇਟੀ ਹੈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਵਲੋਂ ਪ੍ਰਧਾਨ ਭਾਈ ਸੁਲੱਖਣ ਸਿੰਘ ਤੇ ਸਕੱਤਰ ਭਾਈ ਬਾਵਾ ਸਿੰਘ ਵਲੋਂ ਸਿਰੋਪਾ ਦੇ ਕੇ ਸਨਮਾਨ ਕੀਤਾ। ਸਟੇਜ ਸਕੱਤਰਜ ਦੀ ਸੇਵਾ ਭਾਈ ਹਰਬੰਸ ਸਿੰਘ ਪ੍ਰਧਾਨ ਗੁਰਦੁਆਰਾ ਹਰਨਾਮ ਨਗਰ ਨੇ ਨਿਭਾਈ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਦੌਰਾਨ ਬਲਵਿੰਦਰ ਸਿੰਘ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਰਣਧੀਰ ਸਿੰਘ ਸਾਬਕਾ ਐਮ.ਸੀ., ਮਨਜੀਤ ਸਿੰਘ, ਹਰਜੀਤ ਸਿੰਘ, ਰਜਿੰਦਰ ਸਿੰਘ ਪ੍ਰਧਾਨ ਸੁਖਮਣੀ ਸਾਹਿਬ ਸੇਵਾ ਸੁਸਾਇਟੀ, ਹੇਮ ਸਿੰਘ ਯੂ.ਐਸ.ਏ., ਕਰਨੈਲ ਸਿੰਘ ਯੂ.ਐਸ.ਏ. , ਅਮਰਜੀਤ ਸਿੰਘ ਜਲੰਧਰ, ਭਾਈ ਸਤਬੀਰ ਸਿੰਘ, ਭਾਈ ਅਮਰਜੀਤ ਸਿੰਘ, ਡੀ.ਐਸ.ਪੀ. ਵਿਕਰਮ ਚੰਦ, ਡਾਕਟਰ ਰਛਪਾਲ ਸਿੰਘ, ਲਖਵਿੰਦਰ ਰਾਣਾ, ਜਸਪਾਲ ਸਿੰਘ ਦੇਵਤਾ, ਪ੍ਰੀਤਮ ਸਿੰਘ, ਪ੍ਰਿੰਸੀਪਲ ਕਰਨੈਲ ਸਿੰਘ, ਐਸ.ਡੀ.ਓ ਗੁਰਬਾਜ ਸਿੰਘ, ਗੁਰਮੀਤ ਸਿੰਘ, ਪ੍ਰਭਜੋਤ ਸਿੰਘ ਐਸ.ਐਚ.ਓ ਕਾਦੀਆਂ, ਸਾਹਿਬ ਸਿੰਘ, ਬਲਵਿੰਦਰ ਸਿੰਘ ਮਹਿਤਾ, ਪ੍ਰੋ. ਦਿਲਬਾਗ ਸਿੰਘ, ਡਾ. ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਵੱਖ-ਵੱਖ ਆਗੂਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਨੇ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਮੁਬਾਰਕਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।