22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ

ਘੁਮਾਣ,21 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ ।

ਅਜੀਤ ਡੈਸਕ 22-11-2026
ਘੁਮਾਣ,21 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਵਿਖੇ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ । ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਪਹੁੰਚੇ । ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਸਮਾਗਮ ਕਰਵਾਏ ਗਏ । ਜਿਸ ਵਿਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਹਜੂਰੀ ਜਥਾ ਭਾਈ ਜਸਵਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਵਤਾਰ ਸਿੰਘ, ਭਾਈ ਰਣਜੀਤ ਸਿੰਘ ਭੋਮਾ ਕੀਰਤਨੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਅਤੇ ਢਾਡੀ ਜਥਿਆਂ ਨੇ ਹਾਜਰੀ ਭਰੀ ਅਤੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਘੁਮਾਣ ਦੇ ਪ੍ਰਧਾਨ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਦਮਦਮੀ ਨੇ ਸਮੁੱਚੀਆਂ ਸੰਗਤਾਂ, ਵੱਖ-ਵੱਖ ਲੰਗਰ ਕਮੇਟੀਆਂ ਅਤੇ ਤਪਿਆਣਾ ਸਾਹਿਬ ਕਮੇਟੀ ਨਾਲ ਸਹਿਯੋਗ ਕਰਨ ਵਾਲੀਆਂ ਸਮੁੱਚੀਆਂ ਕਮੇਟੀਆਂ ਦਾ ਧੰਨਵਾਦ ਕੀਤਾ ਤੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਆਤਿਸ਼ਬਾਜ਼ੀ ਚਲਾਈ ਗਈ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਤੋਂ ਇਲਾਵਾ ਮੀਤ ਪ੍ਰਧਾਨ ਲਖਬੀਰ ਸਿੰਘ ਕਲਸੀ, ਸਕੱਤਰ ਗੁਰਦੇਵ ਸਿੰਘ ਨੰਗਲ, ਪ੍ਰੈੱਸ ਸਕੱਤਰ ਅਵਤਾਰ ਸਿੰਘ ਜੱਸਲ, ਗੁਰਦੀਪ ਸਿੰਘ ਮੋਗਾ , ਖਜਾਨਚੀ ਅਜਮੇਰ ਸਿੰਘ , ਕਸ਼ਮੀਰ ਸਿੰਘ, ਤਰਸੇਮ ਸਿੰਘ ਜੱਸਲ, ਪ੍ਰਿੰਸੀਪਲ ਦਿਲਬਾਗ ਸਿੰਘ ਪੰਡੋਰੀ, ਹਰਦੀਪ ਸਿੰਘ ਪੰਡੋਰੀ, ਹਰਬੰਸ ਸਿੰਘ ਨੰਗਲ, ਹਰਪਾਲ ਸਿੰਘ, ਗੁਰਸ਼ਰਨ ਸਿੰਘ, ਕਰਮ ਸਿੰਘ ਨਮੋਲ, ਜਸਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਭੱਟੀ, ਰੇਸ਼ਮ ਸਿੰਘ ਨੰਗਲ, ਹਰਿੰਦਰ ਸਿੰਘ, ਸ਼ਰਨਜੀਤ ਸਿੰਘ ਕਮੇਟੀ ਮੈਂਬਰਾਂ ਤੋ ਇਲਾਵਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ , ਮਨਦੀਪ ਸਿੰਘ ਰੰਗੜ ਨੰਗਲ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ, ਸਤਨਾਮ ਸਿੰਘ ਮੱਲੋਵਾਲੀ, ਕੈਪਟਨ ਸਿੰਘ ਮੀਕੇ, ਪਲਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਸੀਨੀ.ਸੰਕੈ.ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ’ਚ ਮਾਰਚ ਪਾਸਟ ਅਗਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਘੁਮਾਣ ਸਾਹਿਬ ਵਿਖੇ ਨਤਮਸਤਕ ਹੋਏ ਐਡਵੋਕੇਟ ਸਰਬਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।