22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਹਾਤਮਾ ਹੰਸਰਾਜ ਜੀ ਦੀ ਬਰਸੀ ਮਨਾਈ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਦੌਲਤ ਰਾਮ ਭੱਲਾ ਡੀ.

ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਸਥਾਨਕ ਡਾ. ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ, ਬਟਾਲਾ ਵਿੱਚ ਮਹਾਤਮਾ ਹੰਸਰਾਜ ਦੀ ਬਰਸੀ ਦੇ ਮੌਕੇ ’ਤੇ ਪ੍ਰਿੰਸੀਪਲ ਜੀਵਨ ਸ਼ਰਮਾ ਦੀ ਕੁਸ਼ਲ ਅਗਵਾਈ ਵਿੱਚ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ ਸ਼ਰਮਾ ਨੇ ਆਪਣੇ ਵਿਚਾਰਾਂ ਰਾਹੀਂ ਮਹਾਤਮਾ ਹੰਸਰਾਜ ਦੀ ਸ਼ਖ਼ਸੀਅਤ, ਆਦਰਸ਼ਾਂ ਤੇ ਡੀ.ਏ.ਵੀ. ਅੰਦੋਲਨ ਪ੍ਰਤੀ ਉਨ੍ਹਾਂ ਦੇ ਨਿਰਸਵਾਰਥ ਸਮਰਪਣ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਤੀਜੀ ਜਮਾਤ ਦੀ ਵਿਦਿਆਰਥੀ ਕੁਸ਼ਾਣ ਨੇ ਕਵਿਤਾ ਰਾਹੀਂ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਭਾਵਪੂਰਨ ਸ਼ਬਦਾਂ ਵਿੱਚ ਪ੍ਰਗਟ ਕਰਦਿਆਂ ਸਭ ਨੂੰ ਪ੍ਰੇਰਿਤ ਕੀਤਾ। ਦੂਜੀ ਜਮਾਤ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਹਵਨ-ਯੱਗ ਕਰਵਾਇਆ ਗਿਆ। ਸ੍ਰੀਮਤੀ ਮਮਤਾ ਸ਼ਰਮਾ ਦੇ ਮਾਰਗਦਰਸ਼ਨ ਵਿੱਚ ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦਾ ਉਚਾਰਨ ਕੀਤਾ। ਪ੍ਰਿੰਸੀਪਲ ਜੀਵਨ ਸ਼ਰਮਾ ਨੇ ਮਹਾਤਮਾ ਹੰਸਰਾਜ ਨੂੰ ਸ਼ਰਧਾ-ਸੁਮਨ ਅਰਪਿਤ ਕੀਤੇ।
ਪਿਛਲੀ ਖ਼ਬਰ ਬਟਾਲਾ ਵਿਖੇ ਬਸਪਾ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੰਨੇ ਦੀ ਕੀਮਤ ’ਚ ਦੂਜੀ ਵਾਰ 15 ਰੁਪਏ ਪ੍ਰਤੀ ਕੁਇੰਟਲ ਵਾਧਾ, ਹੁਣ 431 ਰੁਪਏ ਹੋਈ ਕੀਮਤ-‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।