ਐਨ.ਆਰ.ਆਈ ਰਣਜੀਤ ਸਿੰਘ ਕੈਨੇਡਾ ਦੇ ਪਰਿਵਾਰ ਨੇ ਬਲਵਿੰਦਰ ਸਿੰਘ ਲਾਡੀ ਕੀਤਾ ਨਿੱਘਾ ਸਵਾਗਤ
ਊਧਨਵਾਲ, 21 ਨਵੰਬਰ (ਪਰਗਟ ਸਿੰਘ)-ਬੀਤੇ ਦਿਨ ਪਿੰਡ ਧੀਰਾ ਚ ਡਿਸਪੈਂਸਰੀ ਦੀ ਇਮਾਰਤ ਅਤੇ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਲਈ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਉਹ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਕਨੇਡਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਨਾਲ ਗਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।
ਅਜੀਤ ਡੈਸਕ
22-11-2026