ਚੈੱਕ ਮਾਮਲਿਆਂ ਦੇ ਨਿਪਟਾਰੇ ਲਈ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ
ਪਠਾਨਕੋਟ, 21 ਨਵੰਬਰ (ਸੰਧੂ)- ਚੈੱਕ ਨਾਲ ਸੰਬੰਧਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅੱਜ ਡਿਸਟ੍ਰਿਕਟ ਐਂਡ ਸੈਸ਼ਨ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ । ਇਹ ਅਦਾਲਤ ਦੂਜੀ ਮੰਜ਼ਿਲ ’ਤੇ ਸਥਿਤ ਮੈਡਮ ਬਬੀਤਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਕਮ ਸਪੈਸ਼ਲ ਕੋਰਟ (ਚੈਕ ਕੇਸ) ਦੀ ਅਦਾਲਤ ਵਿਚ ਲਗਾਈ ਗਈ ।
ਅਜੀਤ ਡੈਸਕ
22-11-2026