ਏਡਿਡ ਸਕੂਲ ਸੇਵਾ ਮੁਕਤ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਖੇਤਰ ਦੀਆਂ ਸ਼ਖ਼ਸੀਅਤਾਂ ਦਾ ਸਨਮਾਨ
ਪਠਾਨਕੋਟ, 21 ਨਵੰਬਰ (ਸੰਧੂ)- ਏਡਿਡ ਸਕੂਲ ਸੇਵਾ ਮੁਕਤ ਅਧਿਆਪਕ ਯੂਨੀਅਨ ਵਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ ਲੜਕੇ, ਡਲਹੌਜ਼ੀ ਰੋਡ ਵਿਖੇ ਯੂਨੀਅਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਕੂਲ ਦੇ ਸੀਨੀਅਰ ਅਧਿਆਪਕ ਦਵਿੰਦਰ ਕੁਮਾਰ ਗੁਪਤਾ ਅਤੇ ਅਮਿਤ ਰਾਏ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।
ਪਠਾਨਕੋਟ, 21 ਨਵੰਬਰ (ਸੰਧੂ)- ਏਡਿਡ ਸਕੂਲ ਸੇਵਾ ਮੁਕਤ ਅਧਿਆਪਕ ਯੂਨੀਅਨ ਵਲੋਂ ਆਰੀਆ ਸੀਨੀਅਰ ਸੈਕੰਡਰੀ ਸਕੂਲ ਲੜਕੇ, ਡਲਹੌਜ਼ੀ ਰੋਡ ਵਿਖੇ ਯੂਨੀਅਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਕੂਲ ਦੇ ਸੀਨੀਅਰ ਅਧਿਆਪਕ ਦਵਿੰਦਰ ਕੁਮਾਰ ਗੁਪਤਾ ਅਤੇ ਅਮਿਤ ਰਾਏ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਪ੍ਰਧਾਨ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵਲੋਂ ਸਮੇਂ-ਸਮੇਂ ’ਤੇ ਸਮਾਜ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਦਵਿੰਦਰ ਕੁਮਾਰ ਗੁਪਤਾ ਨੇ ਆਪਣੀ ਅਧਿਆਪਨ ਸੇਵਾ ਦੌਰਾਨ ਅਨੇਕਾਂ ਵਿਦਿਆਰਥੀਆਂ ਨੂੰ ਸਫ਼ਲਤਾ ਦੇ ਮੁਕਾਮ ਤੱਕ ਪਹੁੰਚਾਇਆ ਹੈ, ਜੋ ਅੱਜ ਵੱਖ-ਵੱਖ ਖੇਤਰਾਂ ਵਿਚ ਸਮਾਜ ਦੀ ਸੇਵਾ ਕਰ ਰਹੇ ਹਨ । ਇਸ ਮੌਕੇ ਸਾਬਕਾ ਪ੍ਰਿੰਸੀਪਲ ਸੰਤੋਸ਼ ਮਹਾਜਨ ਅਤੇ ਵਿਜੇ ਸ਼ਰਮਾ ਨੇ ਏਡਿਡ ਸਕੂਲ ਅਧਿਆਪਕਾਂ ਦੀਆਂ ਗ੍ਰਾਂਟਾਂ ਲੰਬੇ ਸਮੇਂ ਤੋਂ ਜਾਰੀ ਨਾ ਹੋਣ ’ਤੇ ਰੋਸ ਪ੍ਰਗਟਾਇਆ । ਇਸ ਦੇ ਨਾਲ ਹੀ ਸੇਵਾ ਮੁਕਤ ਅਧਿਆਪਕਾਂ ਦੇ ਪੈਨਸ਼ਨ ਕ ੇਸਾਂ ਅਤੇ ਸੋਧੀ ਹੋਈ ਪੈਨਸ਼ਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ । ਸਮਾਗਮ ਵਿਚ ਡਾ: ਸ਼ੋਭਾ ਪਰਾਸ਼ਰ, ਪ੍ਰਿੰਸੀਪਲ ਮਨਜੀਤ ਮਲ, ਸਦਾਨੰਦ, ਨਿਰਮਲ, ਅਰੁਣਾ, ਸਤਿਆਵਤੀ, ਅਸ਼ੋਕ ਦੱਤਾ, ਰਾਜਨ ਸੂਦ, ਸੁਨੀਤਾ ਭੱਟੀ ਅਤੇ ਪ੍ਰਿੰਸੀਪਲ ਰਜਨੀ ਮਲਹੋਤਰਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ । ਅੰਤ ਵਿਚ ਯੂਨੀਅਨ ਦੇ ਅਹੁਦੇਦਾਰਾਂ ਨੇ ਸਕੂਲ ਦੀ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਕੀਤੇ ਸ਼ਾਨਦਾਰ ਪ੍ਰਬੰਧਾਂ ਅਤੇ ਜਲਪਾਨ ਲਈ ਧੰਨਵਾਦ ਕੀਤਾ ।