24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਉਮੀਦਵਾਰ ਰੋਹਿਤ ਸਿਆਲ

ਪਠਾਨਕੋਟ, 23 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੇ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰੋਹਿਤ ਸਿਆਲ ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ, ਰਾਮਪਾਲ ਭੰਡਾਰੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 24-11-2026
ਪਠਾਨਕੋਟ, 23 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੇ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰੋਹਿਤ ਸਿਆਲ ਮਾਤਾ ਆਸ਼ਾ ਪੂਰਨੀ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਮਲਹੋਤਰਾ, ਰਾਮਪਾਲ ਭੰਡਾਰੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ, ਰੇਖਾ ਮਣੀ ਸ਼ਰਮਾ, ਕੌਂਸਲਰ ਸ਼ੋਭਾ ਰਾਣੀ, ਦੀਪ ਮਹਿਰਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਆਗੂ ਤੇ ਵਰਕਰ ਵੀ ਮੌਜੂਦ ਰਹੇ। ਰੋਹਿਤ ਸਿਆਲ ਨੇ ਮਾਤਾ ਰਾਣੀ ਦੇ ਦਰਬਾਰ ’ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੰਦਰ ਵਿਖੇ ਉਨ੍ਹਾਂ ਦੇ ਪਹੁੰਚਣ ‘ਤੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਰਾਜਪੂਤ ਕਲਿਆਣ ਬੋਰਡ ਦੀ ਮੀਟਿੰਗ ’ਚ ਸਮੱਸਿਆਵਾਂ ’ਤੇ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।