27 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੇ ਚੱਕਾ ਜਾਮ ਕਰਨ ਦਾ ਐਲਾਨ
ਪਠਾਨਕੋਟ, 23 ਨਵੰਬਰ (ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪਠਾਨਕੋਟ ਬ੍ਰਾਂਚ ਦੇ ਆਗੂ ਸੁਖਜਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨਲਿਸਟਮੈਂਟ ਤੇ ਆਊਟ ਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ 27 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਸੰਘਰਸ਼ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਅਜੀਤ ਡੈਸਕ
24-11-2026