26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਹੋਣ ’ਤੇ ਅਕਾਲੀ-ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ

ਬਹਿਰਾਮਪੁਰ, 25 ਨਵੰਬਰ (ਬਲਬੀਰ ਸਿੰਘ ਕੋਲਾ)- ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਭਾਜਪਾ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਜਸਵਿੰਦਰ ਸਿੰਘ ਬਹਿਰਾਮਪੁਰ ਮੈਂਬਰ ਜਨਰਲ ਕੌਂਸਲ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 26-11-2026
ਬਹਿਰਾਮਪੁਰ, 25 ਨਵੰਬਰ (ਬਲਬੀਰ ਸਿੰਘ ਕੋਲਾ)- ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਭਾਜਪਾ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਜਸਵਿੰਦਰ ਸਿੰਘ ਬਹਿਰਾਮਪੁਰ ਮੈਂਬਰ ਜਨਰਲ ਕੌਂਸਲ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਜਿੱਤ ਦਾ ਰਾਹ ਪੱਧਰਾ ਹੋਇਆ ਹੈ ਅਤੇ 2027 ਦੀਆਂ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਨਣ ਦੇ ਆਸਾਰ ਬਣ ਚੁੱਕੇ ਹਨ। ਇਸ ਮੌਕੇ ਅਕਾਲੀ ਆਗੂ ਕੁਲਵਿੰਦਰ ਸਿੰਘ ਚਿੱਟੀ, ਜਸਵਿੰਦਰ ਸਿੰਘ ਬਹਿਰਾਮਪੁਰ, ਸਾਬਕਾ ਮੰਡਲ ਪ੍ਰਧਾਨ ਭਾਜਪਾ ਭੀਸਮ ਸਿੰਘ ਬਿੱਟੂ, ਸਾਬਕਾ ਮੰਡਲ ਪ੍ਰਧਾਨ ਰਣਵੀਰ ਸਿੰਘ ਭਾਨੂੰ, ਸਾਬਕਾ ਸਰਪੰਚ ਨਰਿੰਦਰ ਸਿੰਘ ਬਾਲਾਪਿੰਡੀ, ਮਨਮੋਹਨ ਸਿੰਘ, ਅਰੁਣ ਸਲਾਰੀਆ, ਗਣੇਸ਼ ਦੱਤ ਸ਼ਰਮਾ, ਸੁਰਜੀਤ ਸਿੰਘ, ਸਰਪੰਚ ਮਹਿੰਦਰ ਸਿੰਘ, ਸ਼ਾਮ ਸਿੰਘ ਸੈਣੀ, ਬਲਬੀਰ ਸਿੰਘ ਬਾਠਾਂਵਾਲ ਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪ੍ਰਾਈਡ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੁਖਜਿੰਦਰ ਸਿੰਘ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਵੈ-ਗਣਨਾ ਸਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।