ਅਕਾਲੀ ਦਲ ਤੇ ‘ਆਪ’ ਨਾਲ ਸੰਬੰਧਿਤ ਕਈ ਆਗੂ ਤੇ ਵਰਕਰ ਕਾਂਗਰਸ ’ਚ ਹੋਏ ਸ਼ਾਮਿਲ
ਗੁਰਦਾਸਪੁਰ, 25 ਨਵੰਬਰ (ਗੁਰਪ੍ਰਤਾਪ ਸਿੰਘ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਸਿੱਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ।
ਅਜੀਤ ਡੈਸਕ
26-11-2026