ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ
ਡੇਰਾ ਬਾਬਾ ਨਾਨਕ, 25 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਧੰਨ-ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਮਰਦਾਨਾ ਸੰਗੀਤ ਵਿਦਿਆਲਾ ਦੇ ਭਾਈ ਮਨਜੀਤ ਸਿੰਘ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਅਜੀਤ ਡੈਸਕ
26-11-2026