26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗ੍ਰੀਨ ਡੇਲਜ ਪਬਲਿਕ ਸਕੂਲ ਚੀਮਾ ਖੁੱਡੀ ਵਿਚ ਗੁਰਪੁਰਬ ਧੂਮ-ਧਾਮ ਨਾਲ ਮਨਾਇਆ

ਸ੍ਰੀ ਹਰਗੋਬਿੰਦਪੁਰ, 25 ਨਵੰਬਰ (ਕੰਵਲਜੀਤ ਸਿੰਘ ਚੀਮਾ)-ਗ੍ਰੀਨ ਡੇਲਜ ਪਬਲਿਕ ਸਕੂਲ ਚੀਮਾ ਖੁੱਡੀ ਵਿਚ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਵਿਚ ਪਾਠ ਤੇ ਕੀਰਤਨ ਕਰਵਾਇਆ ਗਿਆ।

ਅਜੀਤ ਡੈਸਕ 26-11-2026
ਸ੍ਰੀ ਹਰਗੋਬਿੰਦਪੁਰ, 25 ਨਵੰਬਰ (ਕੰਵਲਜੀਤ ਸਿੰਘ ਚੀਮਾ)-ਗ੍ਰੀਨ ਡੇਲਜ ਪਬਲਿਕ ਸਕੂਲ ਚੀਮਾ ਖੁੱਡੀ ਵਿਚ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸਕੂਲ ਵਿਚ ਪਾਠ ਤੇ ਕੀਰਤਨ ਕਰਵਾਇਆ ਗਿਆ। ਬੱਚਿਆਂ ਨੇ ਸ਼ਬਦ ਕੀਰਤਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਵਧਾਈਆਂ ਤੇ ਮੁਬਾਰਕਾਂ ਦਿੱਤੀਆਂ ਗਈਆਂ। ਪ੍ਰਬੰਧਕਾਂ ਸ੍ਰੀਮਤੀ ਬਲਜੀਤ ਕੌਰ ਭੁੱਲਰ, ਸਤਨਾਮ ਸਿੰਘ ਰੰਧਾਵਾ, ਬਿਕਰਮਜੀਤ ਕੌਰ ਰੰਧਾਵਾ, ਅਰਸ਼ਦੀਪ ਸਿੰਘ ਰੰਧਾਵਾ, ਮਨਜੋਤ ਕੌਰ ਰੰਧਾਵਾ, ਗੁਰਨੂਰ ਸਿੰਘ ਭੁੱਲਰ, ਤਮੰਨਾ ਭੁੱਲਰ, ਪ੍ਰਿੰਸੀਪਲ ਰਿਸ਼ੀ ਕੋਚਰ ਤੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਫਿਰੋਜ਼ਪਰ ’ਚ ਹੋਈ ਅਥਲੈਟਿਕਸ ’ਚ 2 ਬਜ਼ੁਰਗ ਖਿਡਾਰੀਆਂ ਨੇ ਤਗਮੇ ਜਿੱਤੇ ਅਗਲੀ ਖ਼ਬਰ ਪਿੰਡ ਬਾਗੋਵਾਣੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।