26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਖੁਸ਼ੀ ਦਾ ਮਾਹੌਲ

ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਆਪਣੇ ਸਾਥੀਆਂ ਸਮੇਤ ਮੰਦਿਰ ਵਿਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।

ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਆਪਣੇ ਸਾਥੀਆਂ ਸਮੇਤ ਮੰਦਿਰ ਵਿਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਦੋਵਾਂ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਵੀ ਮੌਜੂਦ ਰਹੇ । ਗੱਠਜੋੜ ਦੀ ਖੁਸ਼ੀ ਵਿਚ ਵਰਕਰਾਂ ਵਲੋਂ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡੇ ਗਏ । ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ । ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਗੱਠਜੋੜ ਦੀ ਸਰਕਾਰ ਬਣਨ ’ਤੇ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ’ਤੇ ਦੌੜੇਗਾ । ਇਸ ਮੌਕੇ ਦੋਵਾਂ ਪਾਰਟੀਆਂ ਦੇ ਕਈ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਬਿਧੀਪੁਰ ਤੋਂ ਦੋ ਦੁੱਧਾਰੂ ਮੱਝਾ ਤੇ ਇਕ ਝੋਟੀ ਚੋਰੀ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਜੀ ਕਮੇਟੀ ਨੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।