26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ- ਮਹਾਜਨ, ਰਾਣਾ

ਪਠਾਨਕੋਟ, 25 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਇਤਿਹਾਸਿਕ ਫੈਸਲਾ ਹੈ ਅਤੇ ਇਸ ਨਾਲ ਸੂਬੇ ਵਿਚ ਮੁੜ ਵਿਕਾਸ ਤੇ ਤਰੱਕੀ ਦਾ ਦੌਰ ਸ਼ੁਰੂ ਹੋਵੇਗਾ । ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਪਠਾਨਕੋਟ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਕਰਵਾਏ ਸਮਾਗਮ ਦੌਰਾਨ ਕੀਤਾ ।

ਅਜੀਤ ਡੈਸਕ 26-11-2026
ਪਠਾਨਕੋਟ, 25 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਇਤਿਹਾਸਿਕ ਫੈਸਲਾ ਹੈ ਅਤੇ ਇਸ ਨਾਲ ਸੂਬੇ ਵਿਚ ਮੁੜ ਵਿਕਾਸ ਤੇ ਤਰੱਕੀ ਦਾ ਦੌਰ ਸ਼ੁਰੂ ਹੋਵੇਗਾ । ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਪਠਾਨਕੋਟ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਕਰਵਾਏ ਸਮਾਗਮ ਦੌਰਾਨ ਕੀਤਾ । ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੇ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਗੱਠਜੋੜ ਦਾ ਸਵਾਗਤ ਕੀਤਾ ਅਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ । ਅਕਾਲੀ-ਭਾਜਪਾ ਗੱਠਜੋੜ ਇਕਜੁੱਟ ਹੋ ਕੇ ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਯਤਨਸ਼ੀਲ ਰਹੇਗਾ । ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੀਪਾਂਸ਼ੂ ਘਈ, ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਅਨਿਲ ਰਾਮਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸੁਜਾਨਪੁਰ ਤੋਂ ਸਾਬਕਾ ਪ੍ਰਧਾਨ ਜਸਪਾਲ ਸਿੰਘ ਪਾਲੀ, ਨਾਰਾਇਣਦੀਪ ਸਿੰਘ, ਰਵਨੀਤ ਸਿੰਘ ਗਢ, ਸਵਤੰਤਰ ਮਹਾਜਨ, ਰੂਪ ਲਾਲ ਮਹਾਜਨ, ਵਿਨੇ ਮਹਾਜਨ ਸਮੇਤ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੱਕੀ ਹਲਾਤਾਂ ’ਚ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।