ਅੱਜ ਰਾਤ 8 ਵਜੇ ਤੋਂ 8:30 ਵਜੇ ਤੱਕ ਹੋਵੇਗਾ ‘ਬਲੈਕ ਆਊਟ’
ਗੁਰਦਾਸਪੁਰ, 26 ਨਵੰਬਰ (ਅਸ਼ੋਕ ਸ਼ਰਮਾ)- ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਗੁਰਦਾਸਪੁਰ ਜ਼ਿਲ੍ਹੇ ਵਿਚ ਬਲੈਕ ਆਉਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਨਵੰਬਰ ਰਾਤ 8:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿਚ ਸਾਇਰਨ ਵਜੇਗਾ ਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ
27-11-2026