28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦਾਸਪੁਰ ਦੇ ਨਵੇਂ ਐੱਸ.ਐੱਸ.ਪੀ. ਨੇ ਸੰਭਾਲਿਆ ਚਾਰਜ

ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦਾਸਪੁਰ ਦੇ ਐੱਸ. ਐੱਸ.

ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਅਹੁਦਾ ਸੰਭਾਲਣ ਮੌਕੇ। ਤਸਵੀਰ: ਵਿਸ਼ਾਲ ਮੁੰਨਾ 28-11-2026
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦਾਸਪੁਰ ਦੇ ਐੱਸ.ਐੱਸ.ਪੀ. ਅਦਿੱਤਿਆ ਦਾ ਤਬਾਦਲਾ ਐੱਸ.ਏ.ਐੱਸ ਨਗਰ ਵਿਖੇ ਹੋ ਗਿਆ ਹੈ ਜਦਕਿ ਉਨ੍ਹਾਂ ਦੀ ਜਗ੍ਹਾ ਨਵੇਂ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਨੇ ਆਪਣਾ ਚਾਰਜ ਸੰਭਾਲ ਲਿਆ ਹੈ । ਅੱਜ ਐੱਸ.ਐੱਸ.ਪੀ ਦਫਤਰ ਵਿਖੇ ਵੱਡੀ ਗਿਣਤੀ ਵਿਚ ਪਹੁੰਚੇ ਸ਼ਹਿਰ ਵਾਸੀਆਂ ਅਤੇ ਪੁਲਿਸ ਅਧਿਕਾਰੀਆਂ ਵਲੋਂ ਪੁਰਾਣੇ ਐੱਸ.ਐੱਸ.ਪੀ. ਅਦਿੱਤਿਆ ਨੂੰ ਗਾਰਡ ਆਫ ਆਨਰ ਸਨਮਾਨ ਨਾਲ ਵਿਦਾਇਗੀ ਦਿੱਤੀ ਗਈ ਅਤੇ ਨਵੇਂ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦਾ ਫੁੱਲਾਂ ਦੀ ਵਰਖਾ ਤੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ। ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਉਹ ਗੁਰਦਾਸਪੁਰ ਵਿਚ ਨਸ਼ੇ ਦੀ ਰੋਕਥਾਮ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨਾ ਇਕ ਚੁਣੌਤੀ ਦੇ ਤੌਰ ’ਤੇ ਲੈਂਦੇ ਹੋਏ ਤਨਦੇਹੀ ਨਾਲ ਇਸ ’ਤੇ ਕੰਮ ਕਰਨਗੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ ਨੂੰ ਲੈ ਕੇ ਉਹ ਉਨ੍ਹਾਂ ਕੋਲ ਆ ਸਕਦੇ ਹਨ, ਉਹ ਹਰ ਕਿਸੇ ਦੀ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕਰਨਗੇ ।
ਪਿਛਲੀ ਖ਼ਬਰ ਪ੍ਰੋਫੈਸਰ ਹਰਭਜਨ ਸਿੰਘ ਧਾਰੀਵਾਲ ਦੀ ਚੋਣ ਭਾਰਤ ਦੀਆਂ 100 ਪ੍ਰੇਰਨਾਦਾਇਕ ਸ਼ਖ਼ਸੀਅਤਾਂ ’ਚ ਹੋਈ ਅੱਜ ਨਵੀਂ ਦਿੱਲੀ ਵਿਖੇ ਹੋ... ਅਗਲੀ ਖ਼ਬਰ ਰਾਸ਼ਟਰੀ ਰਾਜਮਾਰਗ ’ਤੇ ਫਲਾਈਓਵਰ ਦੀ ਚੱਲ ਰਹੀ ਮੁਰੰਮਤ ਨੇ ਵਧਾਈਆਂ ਮੁਸ਼ਕਿਲਾਂ ਟਰੈਫਿਕ ਸਮੱਸਿਆ ਦਾ ਬੁਰਾ ਹਾਲ, ਬੱਸ ਸਟੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।