28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਲਿਸ ਅਫਸਰਾਂ ਤੇ ਸਿਆਸੀ ਆਗੂਆਂ ਵਲੋਂ ਸ਼ਹੀਦ ਵਿਨੋਦ ਕੁਮਾਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਪਰਿਵਾਰ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ ਦੋ ਕਰੋੜ ਰੁਪਏ ਦਾ ਦਿੱਤਾ ਜਾਵੇਗਾ ਲਾਭ- ਡੀ.ਜੀ.ਪੀ (ਸਪੈਸ਼ਲ) ਰਾਮ ਸਿੰਘ

ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਸ਼ਹੀਦ ਹਵਾਲਦਾਰ ਵਿਨੋਦ ਕੁਮਾਰ ਜਿਨ੍ਹਾਂ ਦੀ ਬੀਤੇ ਦਿਨ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਅੱਜ ਉਨ੍ਹਾਂ ਨਮਿੱਤ ਰੱਖੇ ਗਰੂੜ ਪੁਰਾਣ ਦੇ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 28-11-2026
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਸ਼ਹੀਦ ਹਵਾਲਦਾਰ ਵਿਨੋਦ ਕੁਮਾਰ ਜਿਨ੍ਹਾਂ ਦੀ ਬੀਤੇ ਦਿਨ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਅੱਜ ਉਨ੍ਹਾਂ ਨਮਿੱਤ ਰੱਖੇ ਗਰੂੜ ਪੁਰਾਣ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਵਿਨੋਦ ਕੁਮਾਰ ਨੂੰ ਪੁਲਿਸ ਅਫਸਰਾਂ ਤੇ ਸਿਆਸੀ ਆਗੂਆਂ ਨੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪਹੁੰਚੇ ਡੀ.ਜੀ.ਪੀ (ਸਪੈਸ਼ਲ) ਰਾਮ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਨੂੰ ਇਹ ਬਹੁਤ ਵੱਡਾ ਸਦਮਾ ਲੱਗਾ ਹੈ ਅਤੇ ਪੁਲਿਸ ਪ੍ਰਸ਼ਾਸਨ ਪਰਿਵਾਰ ਨਾਲ ਚਟਾਨ ਵਾਂਗ ਖੜਾ ਹੈ। ਉਨ੍ਹਾਂ ਕਿਹਾ ਕਿ ਉਕਤ ਜਵਾਨ ਦੇ ਪਰਿਵਾਰ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ ਨਾਲ ਦੋ ਕਰੋੜ ਰੁਪਏ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਸਰਕਾਰ ਹਰ ਤਰ੍ਹਾਂ ਦੀ ਪਰਿਵਾਰ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਕੁਝ ਅਫਸਰਾਂ ਦੀ ਡਿਊਟੀ ਲਗਾਈ ਕਿ ਉਨ੍ਹਾਂ ਦੇ ਸਾਰੇ ਕਾਗਜ਼ਾਤ ਪੂਰੇ ਕਰਕੇ ਹੈੱਡ-ਕੁਆਰਟਰ ਭੇਜਣ, ਜਿਸ ਨਾਲ ਪਰਿਵਾਰ ਨੂੰ ਸਾਰੇ ਲਾਭ ਫੌਰੀ ਮਿਲ ਸਕਣ। ਇਸ ਮੌਕੇ ਗੁਰਦਾਸਪੁਰ ਦੇ ਨਵੇਂ ਆਏ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਦੁੱਖ ਦੀ ਘੜੀ ਵਿਚ ਸੁਜਾਨਪੁਰ ਥਾਣੇ ਤੋਂ ਵੀ ਪੁਲਿਸ ਮੁਲਾਜ਼ਮ ਸ਼ਰੀਕ ਹੋਣ ਲਈ ਪਹੁੰਚੇ ਹੋਏ ਸਨ। ਅੰਤ ਵਿਚ ਵਿਨੋਦ ਕੁਮਾਰ ਦੇ ਵੱਡੇ ਭਰਾ ਸ਼ਾਮ ਲਾਲ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐੱਸ.ਪੀ. ਮਨਿੰਦਰ ਸਿੰਘ, ਐੱਸ.ਪੀ. ਦਵਿੰਦਰ ਕੁਮਾਰ, ਹੋਰ ਪੁਲਿਸ ਮੁਲਾਜ਼ਮ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀਨਾਨਗਰ ਸ਼ਮਸ਼ੇਰ ਸਿੰਘ, ਸਰਪੰਚ ਰਾਕੇਸ਼ ਕੁਮਾਰ ਮਨਸੋਤਰਾ, ਰਾਜੇਸ਼ ਕੁਮਾਰ, ਸਾਬਕਾ ਸਰਪੰਚ ਰਾਧਾ ਕ੍ਰਿਸ਼ਨ, ਠੇਕੇਦਾਰ ਮੰਗਲ ਸਿੰਘ, ਮਨੋਹਰ ਲਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਹੋਰ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਦੂਲਾਨੰਗਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।