ਦੀਨਾਨਗਰ, 27 ਨਵੰਬਰ (ਸੋਢੀ/ਘੁੰਮਣ/ਸ਼ਰਮਾ)- ਐਸ.ਐਸ.ਐਮ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਸੰਗੀਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ’ਤੇ ਚਾਨਣਾ ਪਾਉਂਦੇ ਕਿਹਾ ਕਿ ਗੁਰੂ ਸਾਹਿਬ ਨੇ ਸਾਰੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾ ਕੇ ਨਿਮਰਤਾ, ਸੇਵਾ, ਕੁਰਬਾਨੀ ਤੇ ਭਾਈਚਾਰੇ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸੰਗੀਤ ਵਿਭਾਗ ਦੇ ਮੁਖੀ ਪ੍ਰੋ: ਸੋਨੂੰ ਮੰਗੋਤਰਾ, ਡਾ: ਵਿਸ਼ਾਲ ਮਹਾਜਨ, ਪ੍ਰੋ: ਅਮਿਤ ਕੁਮਾਰ, ਪ੍ਰੋ: ਮੋਨਿਕਾ, ਪ੍ਰੋ: ਸੁਸ਼ਮਾ, ਪ੍ਰੋ: ਨਵਦੀਪ ਸਿੰਘ ਵੀ ਹਾਜ਼ਰ ਸਨ।