ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਦਾ ਮਜ਼ਾਕ ਉਡਾਇਆ : ਪ੍ਰਿੰ. ਸੁਲੱਖਣ ਸਿੰਘ
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਅਜੀਤ ਡੈਸਕ
28-11-2026