ਮੋਦੀ ਸਰਕਾਰ ਦੀਆਂ ਨੀਤੀਆਂ ਕਰਕੇ ਪੰਜਾਬ ’ਚ ਹੋਵੇਗਾ ਬਦਲਾਅ - ਡਾ: ਰਿਤੂ ਕੁੰਡਲ
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਬੇਹੱਦ ਸ਼ਲਾਘਾਯੋਗ ਹਨ ਤੇ ਲੋਕਾਂ ਨੇ ਉਨ੍ਹਾਂ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾ ਕੇ ਲੋਕ ਹਿੱਤਾਂ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ’ਤੇ ਪਹਿਰਾ ਦਿੱਤਾ ਹੈ। ਸੀਨੀਅਰ ਭਾਜਪਾ ਆਗੂ ਤੇ ਭਾਜਪਾ ਜ਼ਿਲ੍ਹਾ ਸਕੱਤਰ ਡਾ : ਰਿਤੂ ਕੁੰਡਲ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ਦਾ ਸੁਨਹਿਰੀ ਭਵਿੱਖ ਹੋਵੇਗਾ ਤੇ ਜਨਤਾ ਚਾਹੁੰਦੀ ਹੈ ਕਿ ਪੰਜਾਬ ਅੰਦਰ ਗੱਠਜੋੜ ਦੀ ਸਰਕਾਰ ਬਣੇ ਜਿਸ ਨਾਲ ਪੰਜਾਬ ਤਰੱਕੀ ਦੇ ਰਾਹ ’ਤੇ ਚੱਲ ਸਕੇ।
ਡਾ. ਰਿਤੂ ਕੁੰਡਲ
28-11-2026