27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

6 ਦਸੰਬਰ ਨੂੰ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਮੂਹ 171 ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਪਠਾਨਕੋਟ, 27 ਨਵੰਬਰ (ਵਿਨੋਦ)- ਵਿਧਾਨ ਸਭਾ ਹਲਕਾ 003 ਪਠਾਨਕੋਟ ਦੇ ਸਮੂਹ 171 ਪੋਲਿੰਗ ਬੂਥਾਂ ’ਤੇ ਮਿਤੀ 6 ਦਸੰਬਰ 2026 ਨੂੰ ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਡਰਾਫਟ ਵੋਟਰ ਸੂਚੀ ਸਮੇਤ ਲਗਾਏ ਜਾਣਗੇ ।

ਐਸ.ਡੀ.ਐਮ. ਅਸ਼ੋਕ ਕੁਮਾਰ 28-11-2026
ਪਠਾਨਕੋਟ, 27 ਨਵੰਬਰ (ਵਿਨੋਦ)- ਵਿਧਾਨ ਸਭਾ ਹਲਕਾ 003 ਪਠਾਨਕੋਟ ਦੇ ਸਮੂਹ 171 ਪੋਲਿੰਗ ਬੂਥਾਂ ’ਤੇ ਮਿਤੀ 6 ਦਸੰਬਰ 2026 ਨੂੰ ਵੋਟਰ ਸੂਚੀਆਂ ਦੀ ਜਾਂਚ ਅਤੇ ਸੋਧ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਡਰਾਫਟ ਵੋਟਰ ਸੂਚੀ ਸਮੇਤ ਲਗਾਏ ਜਾਣਗੇ । ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਯੋਗ ਨਾਗਰਿਕ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਭਰ ਸਕਣਗੇ । ਜਿਹੜੇ ਨਾਗਰਿਕ 01 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ । ਇਸ ਤੋਂ ਇਲਾਵਾ ਮ੍ਰਿਤਕ, ਪੱਕੇ ਤੌਰ ’ਤੇ ਹੋਰ ਥਾਂ ਸ਼ਿਫਟ ਹੋ ਚੁੱਕੇ ਜਾਂ ਡਬਲ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚੋਂ ਕੱਟਵਾਉਣ ਲਈ ਫਾਰਮ ਨੰਬਰ-7 ਅਤੇ ਨਾਮ, ਪਤਾ, ਫੋਟੋ, ਉਮਰ ਆਦਿ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ-8 ਭਰਿਆ ਜਾ ਸਕੇਗਾ। ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, 003-ਪਠਾਨਕੋਟ ਅਸ਼ੋਕ ਕੁਮਾਰ ਵਲੋਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਵੋਟ ਨਾਲ ਸਬੰਧਿਤ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਯੋਗ ਨਾਗਰਿਕ ਦੀ ਵੋਟ ਅਜੇ ਤੱਕ ਨਹੀਂ ਬਣੀ ਜਾਂ ਕਿਸੇ ਵੋਟਰ ਦੇ ਵੇਰਵਿਆਂ ਵਿਚ ਕੋਈ ਤਬਦੀਲੀ ਕਰਵਾਉਣੀ ਹੈ ਤਾਂ ਉਹ ਕੈਂਪ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਲੋੜੀਂਦਾ ਫਾਰਮ ਭਰ ਸਕਦਾ ਹੈ ।
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਬਣਾ ਸਕਦੀ ਹੈ ਰੰਗਲਾ ਪੰਜਾਬ-ਸੁਭਾਸ਼ ਗਤੌਰਾ ਅਗਲੀ ਖ਼ਬਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।