27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਜਨਗਣਨਾ-2027 ਸਬੰਧੀ ਸੈਮੀਨਾਰ ਕਰਵਾਇਆ

ਪਠਾਨਕੋਟ, 27 ਨਵੰਬਰ (ਸੰਧੂ)- ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਗਾਮੀ ਜਨਗਣਨਾ-2027 ਦੇ ਮਹੱਤਵ, ਉਦੇਸ਼ਾਂ ਤੇ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਲਈ ਗਿਆਨਵਰਧਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਜਨਗਣਨਾ ਇੰਚਾਰਜ ਪ੍ਰਵੀਨ ਕੁਮਾਰ, ਜਨਗਣਨਾ ਮਾਸਟਰ ਤੇ ਟ੍ਰੇਨਰ ਨਵਨੀਤ ਸ਼ਰਮਾ, ਚਤਰ ਸਿੰਘ ਤੇ ਜਨਗਣਨਾ ਸੈਲ ਤੋਂ ਨਿਤਿਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 28-11-2026
ਪਠਾਨਕੋਟ, 27 ਨਵੰਬਰ (ਸੰਧੂ)- ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਗਾਮੀ ਜਨਗਣਨਾ-2027 ਦੇ ਮਹੱਤਵ, ਉਦੇਸ਼ਾਂ ਤੇ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਲਈ ਗਿਆਨਵਰਧਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਜਨਗਣਨਾ ਇੰਚਾਰਜ ਪ੍ਰਵੀਨ ਕੁਮਾਰ, ਜਨਗਣਨਾ ਮਾਸਟਰ ਤੇ ਟ੍ਰੇਨਰ ਨਵਨੀਤ ਸ਼ਰਮਾ, ਚਤਰ ਸਿੰਘ ਤੇ ਜਨਗਣਨਾ ਸੈਲ ਤੋਂ ਨਿਤਿਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਨਗਣਨਾ ਰਾਹੀਂ ਇਕੱਠੇ ਕੀਤੇ ਜਾਂਦੇ ਸਹੀ ਅੰਕੜੇ ਦੇਸ਼ ਦੀਆਂ ਵਿਕਾਸ ਯੋਜਨਾਵਾਂ ਬਣਾਉਣ ਤੇ ਸਰੋਤਾਂ ਦੀ ਬਰਾਬਰ ਵੰਡ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਇਸ ਦੌਰਾਨ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਆਹਲੂਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਦੇ ਆਗੂਆਂ ਨੇ ਨਵ-ਨਿਯੁਕਤ ਡੀ.ਐਸ.ਪੀ. ਰਵਿੰਦਰ ਸਿੰਘ ਰੂਬੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।