29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਦਾਸਪੁਰ ਹਾਈਵੇ ’ਤੇ ਓਵਰਲੋਡ ਟਿੱਪਰ ਤੇ ਟਰੈਕਟਰ ਟਰਾਲੀਆਂ ਤੇਜ਼ ਰਫਤਾਰ ਨਾਲ ਚੱਲਣ ਕਾਰਨ ਹਰ ਵੇਲੇ ਹਾਦਸੇ ਵਾਪਰਨ ਦਾ ਡਰ

ਗੁਰਦਾਸਪੁਰ, 29 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਹਾਈਵੇ ਤੇ ਮੁੱਖ ਸੜਕ ’ਤੇ ਓਵਰਲੋਡ ਟਿੱਪਰਾਂ ਤੇ ਟਰੈਕਟਰ ਟਰਾਲੀਆਂ ਮਿੱਟੀ ਨਾਲ ਭਰੀਆਂ ਤੇਜ਼ ਰਫਤਾਰ ਨਾਲ ਚੱਲਣ ਕਰਕੇ ਹਰ ਵੇਲੇ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਦੋਂ ਕਿ ਟਰਾਂਸਪੋਰਟ ਵਿਭਾਗ ਸਭ ਕੁਝ ਜਾਣਦਾ ਹੋਇਆ ਮੂਕ ਦਰਸ਼ਕ ਬਣੀ ਬੈਠਾ ਹੈ ਜਿਸ ਕਰਕੇ ਲੋਕਾਂ ਦਾ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਤੇਜ਼ ਰਫਤਾਰ ਮਿੱਟੀ ਨਾਲ ਭਰੀ ਜਾਂਦੀ ਟਰਾਲੀ ਦੀ ਤਸਵੀਰ । ਤਸਵੀਰ: ਵਿਸ਼ਾਲ ਮੁੰਨਾ 30-11-2026
ਗੁਰਦਾਸਪੁਰ, 29 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਹਾਈਵੇ ਤੇ ਮੁੱਖ ਸੜਕ ’ਤੇ ਓਵਰਲੋਡ ਟਿੱਪਰਾਂ ਤੇ ਟਰੈਕਟਰ ਟਰਾਲੀਆਂ ਮਿੱਟੀ ਨਾਲ ਭਰੀਆਂ ਤੇਜ਼ ਰਫਤਾਰ ਨਾਲ ਚੱਲਣ ਕਰਕੇ ਹਰ ਵੇਲੇ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਦੋਂ ਕਿ ਟਰਾਂਸਪੋਰਟ ਵਿਭਾਗ ਸਭ ਕੁਝ ਜਾਣਦਾ ਹੋਇਆ ਮੂਕ ਦਰਸ਼ਕ ਬਣੀ ਬੈਠਾ ਹੈ ਜਿਸ ਕਰਕੇ ਲੋਕਾਂ ਦਾ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਥੰਮਣ ਸਿੰਘ ਲੇਖਕ, ਸਮਾਜ ਸੇਵੀ ਡਾ: ਜੋਗਿੰਦਰ ਸਿੰਘ ਕੰਡਾ ਤੇ ਉਨ੍ਹਾਂ ਦੇ ਸਾਥੀਆਂ ਨੇ ਦੱਸਿਆ ਕਿ ਤੇਜ਼ ਰਫਤਾਰ ਟਿੱਪਰਾਂ ਤੇ ਟਰੈਕਟਰ ਟਰਾਲੀਆਂ ਨਾਲ ਨਿੱਤ ਕੋਈ ਨਾ ਕੋਈ ਹਾਦਸਾ ਹੁੰਦਾ ਰਹਿੰਦਾ ਹੈ। ਇਸ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ । ਉਨ੍ਹਾਂ ਦੱਸਿਆ ਕਿ ਟਿੱਪਰਾਂ ਤੇ ਟਰੈਕਟਰ ਟਰਾਲੀਆਂ ’ਤੇ ਮਿੱਟੀ ਤੇ ਰੇਤਾ ਓਵਰਲੋਡ ਲੱਦਿਆ ਹੁੰਦਾ ਹੈ, ਜਿਹੜੇ ਵਾਹਨ ਉਨ੍ਹਾਂ ਦੇ ਪਿੱਛੇ ਜਾਂਦੇ ਹਨ ਮਿੱਟੀ ਉਨ੍ਹਾਂ ’ਤੇ ਪੈਂਦੀ ਹੈ ਜਿਸ ਕਾਰਨ ਕਈ ਵਾਰ ਵਾਹਨਾਂ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ ’ਚ ਲਿਖਤੀ ਤੇ ਜ਼ੁਬਾਨੀ ਲਿਆਂਦਾ ਗਿਆ ਹੈ, ਫਿਰ ਵੀ ਉਨ੍ਹਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਹੈ ਕਿ ਸਬੰਧਿਤ ਵਿਭਾਗ ਨੂੰ ਹਦਾਇਤਾਂ ਕਰਕੇ ਤੇਜ਼ ਟਿੱਪਰਾਂ ਤੇ ਟਰਾਲੀਆਂ ’ਤੇ ਰੋਕ ਲਗਾਈ ਜਾਵੇ, ਜਿਸ ਨਾਲ ਲੋਕਾਂ ਦਾ ਹਾਦਸੇ ਹੋਣ ਤੋਂ ਬਚਾਅ ਹੋ ਸਕੇ ।
ਪਿਛਲੀ ਖ਼ਬਰ ‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ : ਹੀਰਾ ਵਾਲੀਆ ਅਗਲੀ ਖ਼ਬਰ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ’ਤੇ ਵਪਾਰੀ ਵਰਗ ਦੀ ਨੁਮਾਇੰਦਗੀ ਨਾਲ ਹੀ ਬਣਨਗੀਆਂ ਨੀਤੀਆਂ- ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।