07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਧਰਮ ਗੁਰੂ ਬਿੰਦੂ ਭਾਰਦਵਾਜ ਨੇ ਕੀਤਾ ਸੁੰਦਰ ਭਜਨਾਂ ਦਾ ਗਾਇਨ <br/>

ਅਜੀਤ ਡੈਸਕ 01-01-2026
ਗੁਰੂਹਰਸਹਾਏ, 31 ਦਸੰਬਰ (ਕਪਿਲ ਕੰਧਾਰੀ)-ਸ਼੍ਰੀ ਖਾਟੂ ਸ਼ਾਮ ਦੀ ਗਿਆਰਸ ਨੂੰ ਮੱੁਖ ਰੱਖਦਿਆਂ ਆਦਰਸ਼ ਨਗਰ ਵਿਖੇ ਬਣੇ ਸ਼੍ਰੀ ਖਾਟੂ ਸ਼ਾਮ ਮੰਦਿਰ ਦੇ ਸਾਹਮਣੇ ਬਣੀ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਖੇ ਸ਼੍ਰੀ ਖਾਟੂ ਸ਼ਾਮ ਦਾ ਕੀਰਤਨ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਖਾਟੁੂ ਸ਼ਾਮ ਮੰਦਿਰ ਸੋਸਾਇਟੀ ਦੇ ਪ੍ਰਧਾਨ ਰਾਮ ਨਰੂਲਾ, ਵਾਈਸ ਪ੍ਰਧਾਨ ਸੁਰਿੰਦਰ ਕੁਮਾਰ, ਜਨਰਲ ਸਕੱਤਰ ਕੁਲਦੀਪ ਸ਼ਰਮਾ, ਖ਼ਜ਼ਾਨਚੀ ਸੰਦੀਪ ਕੁਮਾਰ, ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਖੇ ਗਿਆਰਸ ਦਾ ਕੀਰਤਨ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਦੇ ਨਾਲ ਕਰਵਾਇਆ ਗਿਆ | ਇਸ ਮੌਕੇ ਸੁੰਦਰ-ਸੁੰਦਰ ਲੜੀਆਂ ਦੇ ਨਾਲ ਬਾਬਾ ਖਾਟੂ ਸ਼ਾਮ ਦੇ ਦਰਬਾਰ ਨੂੰ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਹੁੰਚ ਕੇ ਦਰਬਾਰ 'ਤੇ ਮੱਥਾ ਟੇਕਿਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਪੂਜਾ ਕਰਕੇ ਕੀਤੀ ਗਈ | ਇਸ ਤੋਂ ਉਪਰੰਤ ਧਰਮ ਗੁਰੂ ਪੰਡਿਤ ਬਿੰਦੂ ਭਾਰਦਵਾਜ ਵਲੋਂ ਭਗਵਾਨ ਖਾਟੂ ਸ਼ਾਮ ਦੇ ਭਜਨਾਂ ਦਾ ਗਾਇਨ ਕਰਕੇ ਆਈ ਹੋਈ ਸੰਗਤ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ਕਮੇਟੀ ਪ੍ਰਬੰਧਕਾਂ ਵਲੋਂ ਆਈ ਹੋਈ ਸੰਗਤ ਨੂੰ ਦਾਲ, ਫੁਲਕੇ, ਹਲਵੇ ਦਾ ਲੰਗਰ ਵੀ ਛਕਾਇਆ ਗਿਆ |

ਪਿਛਲੀ ਖ਼ਬਰ ਆਈ.ਟੀ.ਆਈਜ਼. ਦੇ ਕੱਚੇ ਇੰਸਟਰਕਟਰ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿਦਿਆਰਥੀਆਂ ਲਈ 'ਈਚ ਵਨ ਅਡਾਪਟ ਵਨ' ਮੁਹਿੰਮ ਬਣੀ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।