07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਈ.ਟੀ.ਆਈਜ਼. ਦੇ ਕੱਚੇ ਇੰਸਟਰਕਟਰ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ

ਅਜੀਤ ਡੈਸਕ 01-01-2026
ਜੈਤੋ, 31 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਭਰਾਤਰੀ ਜਥੇਬੰਦੀਆਂ ਬੀ.ਕੇ.ਯੂ. ਉਗਰਾਹਾਂ, ਬੀ.ਕੇ.ਯੂ. ਡਕੌਦਾਂ (ਮਨਜੀਤ ਸਿੰਘ ਧਨੇਰ), ਡੀ.ਟੀ.ਐਫ., ਡੀ.ਐਮ.ਐਫ., ਪੰਜਾਬ ਸਟੂਡੈਂਟ ਯੂਨੀਅਨ ਲਲਕਾਰ (ਪੀਯੂ), ਪੰਜਾਬ ਸਟੂਡੈਂਟ ਯੂਨੀਅਨ, ਮੁਲਾਜ਼ਮ ਫ਼ਰੰਟ ਪੰਜਾਬ, ਐਸ.ਐਸ.ਏ. ਰਮਸਾ, ਇੰਨਕਲਾਬੀ ਕੇਂਦਰ ਬਰਨਾਲਾ, ਜਮਹੂਰੀਅਤ ਅਧਿਕਾਰ ਬਰਨਾਲਾ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਪਰਦਮਨ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਜਥੇਬੰਦੀ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ 5 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਰੋਸ ਰੈਲੀ ਕੀਤੀ ਜਾਵੇਗੀ ਜਿਸ ਵਿਚ ਉਨ੍ਹਾਂ ਦੇ ਨਾਲ ਪੰਜਾਬ ਦੀਆਂ ਉਪਰੋਕਤ 10 ਜਥੇਬੰਦੀਆਂ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਵਿਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ ਪੂਰੀਆਂ ਕਰਨ ਬਾਰੇ ਭਰੋਸਾ ਦਿੱਤਾ ਸੀ | ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖੁਦ ਧਰਨੇ 'ਚ ਹਾਜ਼ਰ ਹੋ ਕਿ ਕਿਹਾ ਸੀ ਕਿ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਕੇ ਉਨ੍ਹਾਂ ਦੀਆਂ ਮੰਗਾਂ ਦੇ ਮਸਲੇ ਨੂੰ ਹੱਲ ਕਰਵਾਇਆ ਜਾਵੇਗਾ, ਪਰ ਉਨ੍ਹਾਂ ਵਲੋਂ ਵੀ ਲਾਰਿਆਂ 'ਚ ਰੱਖਿਆ ਗਿਆ |
ਪਿਛਲੀ ਖ਼ਬਰ ਭਾਜਪਾ ਆਗੂ ਸੁਸ਼ੀਲ ਸਿਆਗ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਵਲੋਂ ਪ੍ਰਧਾਨ ਵਿਰੁੱਧ ਕੀਤੀ... ਅਗਲੀ ਖ਼ਬਰ ਧਰਮ ਗੁਰੂ ਬਿੰਦੂ ਭਾਰਦਵਾਜ ਨੇ ਕੀਤਾ ਸੁੰਦਰ ਭਜਨਾਂ ਦਾ ਗਾਇਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।