09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਐੱਸ. ਡੀ. ਐਮ./ ਆਰ. ਟੀ. ਓ. ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ <br/>

ਐੱਸ.ਡੀ.ਐਮ./ਆਰ.ਟੀ.ਓ ਫ਼ਾਜ਼ਿਲਕਾ ਮੈਡਮ ਵੀਰਪਾਲ ਕੌਰ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 01-01-2026
ਫ਼ਾਜ਼ਿਲਕਾ, 31 ਦਸੰਬਰ (ਦਵਿੰਦਰ ਪਾਲ ਸਿੰਘ)-ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਐੱਸ.ਡੀ.ਐਮ/ਆਰ.ਟੀ.ਓ. ਫ਼ਾਜ਼ਿਲਕਾ ਮੈਡਮ ਵੀਰਪਾਲ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਕੀਤੀ ਗਈ | ਐੱਸ.ਡੀ.ਐਮ/ਆਰ.ਟੀ.ਓ ਮੈਡਮ ਵੀਰਪਾਲ ਕੌਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਫ਼ਾਜ਼ਿਲਕਾ ਸਕੂਲਾਂ ਦੀ ਟਰਾਂਸਪੋਰਟ ਦੀ ਚੈਕਿੰਗ ਕਰੇ ਤੇ ਸਕੂਲ ਵੈਨਾਂ ਦੇ ਡਰਾਈਵਰਾਂ ਦੇ ਰੈਗੂਲਰ ਟੈੱਸਟ ਕਰਵਾਏ ਜਾਣ ਅਤੇ ਇਸ ਸਬੰਧੀ ਰਿਕਾਰਡ ਵੀ ਮੇਨਟੇਨ ਕੀਤਾ ਜਾਵੇ | ਉਨ੍ਹਾਂ ਟਰੈਫ਼ਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ | ਇਸ ਤੋਂ ਇਲਾਵਾ ਸਕੂਲਾਂ ਵਿਚ ਸੈਮੀਨਾਰ/ਜਾਗਰੂਕਤਾ ਕੈਂਪ ਲਗਾ ਕੇ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ, ਰੈੱਡ ਲਾਈਟ ਸਮੇਂ ਰੁਕਣਾ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇ | ਇਸ ਤੋਂ ਇਲਾਵਾ ਸਕੂਲ ਦੇ ਡਰਾਈਵਰਾਂ ਨੂੰ ਰੋਡ ਸੇਫ਼ਟੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇ | ਉਨ੍ਹਾਂ ਧੰੁਦ ਦੇ ਮੌਸਮ ਤੇ ਗੱਡੀਆਂ ਦੇ ਪਿੱਛੇ ਰਿਫ਼ਲੈਕਟਰ ਲਗਾਉਣ ਦੀ ਵੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਾਡੀ ਥੋੜ੍ਹੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ | ਇਸ ਲਈ ਸਾਨੂੰ ਟਰੈਫ਼ਿਕ ਨਿਯਮਾਂ ਨੂੰ ਅਖੋਂ-ਪਰੋਖੇ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਬਲੈਕ ਸਪੌਟਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਥਾਵਾਂ 'ਤੇ ਸਾਈਨ ਬੋਰਡ/ਲਾਈਟਾਂ ਆਦਿ ਲਗਾਏ ਜਾਣਗੇ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਘੱਟ ਕਰਨ ਅਤੇ ਪੀੜਤਾਂ ਦੀ ਜਲਦ ਮਦਦ ਲਈ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੋਇਆ ਹੈ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ | ਇਸ ਮੌਕੇ ਪੁਲਿਸ ਵਿਭਾਗ, ਟਰੈਫ਼ਿਕ ਵਿਭਾਗ, ਬਾਲ ਸੁਰੱਖਿਆ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਾਜ਼ਿਲਕਾ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਪੁਲਿਸ ਚੌਕਸ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।