09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਫ਼ਾਜ਼ਿਲਕਾ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਪੁਲਿਸ ਚੌਕਸ

ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਗੁਲਾਬਾ ਭੈਣੀ ਵਿਚ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਪੁਲਿਸ ਅਧਿਕਾਰੀ ਅਤੇ ਬੀ.ਐੱਸ.ਐਫ. ਦੇ ਜਵਾਨ | ਅਜੀਤ ਤਸਵੀਰ <br/> 01-01-2026
ਫ਼ਾਜ਼ਿਲਕਾ,31 ਦਸੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਦਾ ਫ਼ਾਇਦਾ ਉਠਾਉਂਦੇ ਹੋਏ ਪਾਕਿਸਤਾਨ 'ਚ ਬੈਠੇ ਤਸਕਰ ਆਪਣੀਆਂ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹਨ | ਭਾਰਤ-ਪਾਕਿ ਸਰਹੱਦੀ ਇਲਾਕੇ ਗੁਲਾਬਾ ਭੈਣੀ ਵਿਚ ਡਰੋਨ ਦੀ ਹਰਕਤ ਹੋਈ ਹੈ | ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਫ਼ਾਜ਼ਿਲਕਾ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ | ਦੱਸਿਆ ਜਾ ਰਿਹਾ ਹੈ ਕਿ ਕਰੀਬ ਚਾਰ ਘੰਟੇ ਤੱਕ ਚੱਲੇ ਸਰਚ ਆਪ੍ਰੇਸ਼ਨ ਦੌਰਾਨ ਅਜੇ ਤੱਕ ਕੁੱਝ ਵੀ ਬਰਾਮਦ ਨਹੀਂ ਹੋਇਆ, ਜਦਕਿ ਪੁਲਿਸ ਨੇ ਆਪਣੇ ਖ਼ੁਫ਼ੀਆ ਸਰੋਤ ਸਰਗਰਮ ਕਰ ਦਿੱਤੇ ਹਨ | ਐੱਸ.ਐੱਚ.ਓ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਗੁਲਾਬਾ ਭੈਣੀ ਦੇ ਇਲਾਕੇ ਵਿਚ ਰਾਤ ਦੇ ਸਮੇਂ ਡਰੋਨ ਦੀ ਹਰਕਤ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਸਰਹੱਦੀ ਇਲਾਕੇ ਵਿਚ ਪਹੁੰਚੇ ਤਾਂ ਬੀ.ਐੱਸ.ਐੱਫ. ਦੇ ਨਾਲ ਮਿਲ ਕੇ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ | ਕਰੀਬ ਚਾਰ ਘੰਟੇ ਤੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ, ਪਰ ਇਸ ਸਰਚ ਆਪ੍ਰੇਸ਼ਨ ਦੌਰਾਨ ਕੁੱਝ ਵੀ ਬਰਾਮਦ ਨਹੀਂ ਹੋਇਆ | ਹਾਲਾਂਕਿ ਇਸ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਦੇ ਹੋਏ ਸਖ਼ਤੀ ਵਧਾ ਦਿੱਤੀ ਹੈ, ਤਾਂ ਜੋ ਨਸ਼ਾ ਤਸਕਰੀ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ | ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਦਾ ਕਹਿਣਾ ਹੈ ਕਿ ਫ਼ਿਲਹਾਲ ਪੁਲਿਸ ਵਲੋਂ ਆਪਣੇ ਖ਼ੁਫ਼ੀਆ ਸਰੋਤ ਸਰਗਰਮ ਕਰ ਦਿੱਤੇ ਗਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ | ਪਤਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਡਰੋਨ ਦੀ ਹਰਕਤ ਹੋਈ ਹੈ ਤਾਂ ਕੀ ਕਿਤੇ ਕੋਈ ਡਿਲਿਵਰੀ ਤਾਂ ਨਹੀਂ ਹੋਈ | ਪੁਲਿਸ ਇਹਨਾਂ ਸਾਰੇ ਪਹਿਲੂਆਂ ਤੋਂ ਜਾਂਚ ਵਿਚ ਜੁਟੀ ਹੋਈ ਹੈ |
ਪਿਛਲੀ ਖ਼ਬਰ ਕੁਮਹਾਰ ਭਵਨ ਅਬੋਹਰ ਦੇ ਪੁਨਰ ਨਿਰਮਾਣ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਐੱਸ. ਡੀ. ਐਮ./ ਆਰ. ਟੀ. ਓ. ਫ਼ਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।