09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬਿਜਲੀ ਐਕਟ 'ਤੇ ਨਵੇਂ ਬੀਜ ਬਿੱਲ 2025 ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ

ਅਜੀਤ ਡੈਸਕ 01-01-2026
ਮੰਡੀ ਰੋੜਾਂਵਾਲੀ, 31 ਦਸੰਬਰ (ਮਨਜੀਤ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਜੀਤ ਸਿੰਘ ਬਾਹਮਣੀ ਵਾਲਾ ਜ਼ਿਲ੍ਹਾ ਆਗੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਔਰਤਾਂ, ਬੱਚੇ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ | ਮੀਟਿੰਗ ਵਿਚ ਆਉਣ ਵਾਲੇ ਬਿਜਲੀ ਐਕਟ 2025 ਅਤੇ ਬੀਜ ਬਿੱਲ 2025 ਦੇ ਮਾਰੂ ਪੱਖਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਆਗੂ ਬਲਜੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਸਰਕਾਰੀ ਅਦਾਰਾ ਪੰਜਾਬ ਰਾਜ ਬਿਜਲੀ ਬੋਰਡ ਹੈ ਉਸ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਪ੍ਰਾਈਵੇਟ ਹੱਥਾਂ ਵਿਚ ਦੇਣਾ ਚਾਹੁੰਦੀ ਹੈ | ਇਸ ਨਾਲ ਬਿਜਲੀ ਹੋਰ ਮਹਿੰਗੀ ਹੋ ਜਾਵੇਗੀ, ਜੋ ਸਾਡੇ ਘਰਾਂ ਵਿਚ ਬਿਜਲੀ ਸਬਸਿਡੀ ਮਿਲ ਰਹੀ ਹੈ ਉਸ ਨੂੰ ਸਰਕਾਰਾਂ ਖੋਹਣ ਦੀ ਤਿਆਰੀ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੋ ਮੋਟਰਾਂ ਦੇ ਬਿਜਲੀ ਬਿੱਲ ਨਹੀਂ ਆ ਰਹੇ ਬਿਜਲੀ ਪ੍ਰਾਈਵੇਟ ਹੋਣ ਨਾਲ ਉਹ ਵੀ ਲਾਗੂ ਹੋ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 100 ਪ੍ਰਤੀਸ਼ਤ ਸਮਾਰਟ ਮੀਟਰ ਯਾਨੀ ਚਿੱਪ ਵਾਲੇ ਮੀਟਰ ਲਗਾਉਣ ਦੀ ਜਿਸ ਤਰ੍ਹਾਂ ਤਿਆਰੀ ਕੀਤੀ ਜਾ ਰਹੀ ਹੈ ਇਸ ਨਾਲ ਮੁਲਾਜ਼ਮਾਂ ਦਾ ਰੁਜ਼ਗਾਰ ਵੀ ਖੁਸੇਗਾ ਅਤੇ ਲੋਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾਵੇਗਾ | ਦੂਜੇ ਪਾਸੇ ਸੀਡਜ਼ ਐਕਟ 2025 ਲਿਆ ਕਿ ਸਰਕਾਰ ਵਲੋਂ ਸਾਡੇ ਬੀਜ ਸਟੋਰਾਂ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਚਾਹੁੰਦੀ ਹੈ ਕਿ ਬੀਜਾਂ ਦਾ ਕਾਰੋਬਾਰ ਦੋ ਚਾਰ ਕੰਪਨੀਆਂ ਨੂੰ ਦੇ ਕੇ ਉਨ੍ਹਾਂ ਕੋਲੋਂ ਹੀ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਏ ਜਾਣ | ਇਸ ਨਾਲ ਕੰਪਨੀਆਂ ਆਪਣੀ ਮਰਜ਼ੀ ਦੇ ਰੇਟਾਂ ਨਾਲ ਬੀਜ ਦੇਣਗੀਆਂ | ਇਹਨਾਂ ਦੋਹਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ 'ਤੇ ਸੰਯੁਕਤ ਕਿਸਾਨ ਮੋਰਚਾ ਆਉਣ ਵਾਲੇ ਦਿਨਾਂ ਵਿਚ ਵੱਡੇ ਸੰਘਰਸ਼ ਦੀ ਤਿਆਰੀ ਕਰ ਰਿਹਾ ਹੈ | ਇਸ ਮੌਕੇ ਬਾਹਮਣੀ ਵਾਲਾ ਇਕਾਈ ਪ੍ਰਧਾਨ ਮੱਖਣ ਰਾਮ, ਕੈਸ਼ੀਅਰ ਪ੍ਰਸ਼ੋਤਮ ਖੰਨਾ, ਸਕੱਤਰ ਜਗਜੀਤ ਕੁਮਾਰ, ਮਨਦੀਪ ਸਿੰਘ, ਮਲਕੀਤ ਸਿੰਘ, ਰੁਲੀਆ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 2 ਨੂੰ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਚਾਈਨਾ ਡੋਰ ਵੇਚਣ 'ਤੇ ਹੋਵੇਗੀ ਸਖਤ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।