09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

6.84 ਗਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਅਜੀਤ ਡੈਸਕ 01-01-2026
ਜਲਾਲਾਬਾਦ, 31 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 6.84 ਗਰਾਮ ਹੈਰੋਇਨ ਅਤੇ 200 ਰੁਪਏ ਭਾਰਤੀ ਕਰੰਸੀ ਨੋਟ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐਚ.ਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਜਦੋਂ ਗੋਬਿੰਦ ਨਗਰੀ ਜਲਾਲਾਬਾਦ ਦੇ ਕੋਲ ਪੁੱਜੇ ਤਾਂ ਜਗਮੀਤ ਸਿੰਘ ਉਰਫ਼ ਮੀਤਾ ਪੁੱਤਰ ਜਰਨੈਲ ਸਿੰਘ ਉਰਫ਼ ਜ਼ੈਲਾਂ ਸਿੰਘ ਵਾਸੀ ਭਗਵਾਨਪੁਰਾ ਬਸਤੀ ਨੇੜੇ ਬਿਜਲੀ ਘਰ ਜਲਾਲਾਬਾਦ ਕੋਲ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੰੂ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਲੈਣ ਤੇ ਉਸ ਪਾਸੋਂ 6.84 ਗਰਾਮ ਹੈਰੋਇਨ ਅਤੇ 200 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ | ਥਾਣਾ ਸਿਟੀ ਜਲਾਲਾਬਾਦ ਵਿਖੇ ਪੁਲਿਸ ਵਲੋਂ ਜਗਮੀਤ ਸਿੰਘ ਉਰਫ਼ ਮੀਤਾ ਦੇ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਨੰਬਰ 180 ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ ਕੈਂਟਰ ਚਾਲਕ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਪ੍ਰਭਾਤ ਫੇਰੀਆਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।