26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਧਾਰਮਿਕ ਸਮਾਗਮ 'ਚ ਭਾਗ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 02-01-2026
ਫ਼ਾਜ਼ਿਲਕਾ, 1 ਜਨਵਰੀ (ਦਵਿੰਦਰ ਪਾਲ ਸਿੰਘ)-ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ | ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ. ਡੀ. ਐੱਮ. ਫ਼ਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ. ਟੀ.) ਅਰਵਿੰਦ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖ਼ੁਸ਼ੀਆਂ ਭਰਿਆ ਰਹੇ | ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫ਼ਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ | ਉਨ੍ਹਾਂ ਕਿਹਾ ਕਿ ਦਫ਼ਤਰਾਂ 'ਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਪੇਸ਼ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਫ਼ਰਜ਼ ਨੂੰ ਸਮਝਦਿਆਂ ਹੋਇਆ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੇ ਮੱਦੇਨਜ਼ਰ ਸੁਖਮਨੀ ਸਾਹਿਬ ਜੀ ਦਾ ਪਾਠ ਰਖਵਾਇਆ ਗਿਆ ਹੈ, ਜਿਸ ਦੌਰਾਨ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ, ਸ਼ਬਦ ਕੀਰਤਨ ਨਾਲ ਪਾਠੀ ਸਾਹਿਬਾਨ ਵਲੋਂ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ |

ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਜਲਾਲਾਬਾਦ 'ਚ ਸਤਿਸੰਗ ਪ੍ਰੋਗਰਾਮ ਦਾ ਆਯੋਜਨ <br/> ਅਗਲੀ ਖ਼ਬਰ ਪੀ. ਓ. ਸਟਾਫ਼ ਨੇ 1 ਭਗੌੜਾ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।