25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ' ਬਾਰੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਅਜੀਤ ਡੈਸਕ 21-01-2026
ਅਬੋਹਰ, 20 ਜਨਵਰੀ (ਵਿਵੇਕ ਹੂੜੀਆ)-ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ ਸੀ. ਆਈ. ਪੀ. ਐੱਚ. ਈ. ਟੀ. ਦੇ ਸਹਿਯੋਗ ਨਾਲ ਕਾਰਜਕਾਰੀ ਪਿ੍ੰਸੀਪਲ ਡਾ. ਵਿਜੇ ਗਰੋਵਰ ਦੀ ਅਗਵਾਈ ਹੇਠ ਤੇ ਇੰਚਾਰਜ ਕਮਿਊਨਿਟੀ ਲਿੰਕੇਜ ਸੈੱਲ ਮੈਡਮ ਗਗਨਦੀਪ ਕੌਰ ਅਤੇ ਮੈਡਮ ਪਰਲ ਨਾਰੰਗ ਦੀ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਮੌਕੇ ਡਾ. ਅਰਵਿੰਦ ਕੁਮਾਰ ਅਹਲਾਵਤ ਤੇ ਪਿ੍ਥਵੀਰਾਜ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ | ਡਾ. ਅਹਲਾਵਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ, ਜਿਵੇਂ ਕਿ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਤੇ ਸਿਹਤ 'ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਨੇ ਰਹਿੰਦ-ਖੂੰਹਦ ਦੇ ਵਿਗਿਆਨਕ ਤੇ ਵਾਤਾਵਰਨ ਪੱਖੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਨਾ ਸਾੜਨ ਅਤੇ ਇਸ ਨੂੰ ਇਕ ਲਾਭਦਾਇਕ ਸਰੋਤ ਵਜੋਂ ਵਰਤਣ | ਪਿ੍ਥਵੀਰਾਜ ਨੇ ਵੀ ਵਾਤਾਵਰਨ ਦੀ ਸੰਭਾਲ ਲਈ ਵਿਗਿਆਨਕ ਪ੍ਰਬੰਧਨ ਅਪਣਾਉਣ 'ਤੇ ਜ਼ੋਰ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ 'ਚ 26 ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਪਿ੍ਅੰਕਾ ਤੇ ਮਨੀਸ਼ ਨੇ ਪਹਿਲਾ, ਆਸਥਾ ਤੇ ਗਨਿਕਾ ਦੂਸਰਾ, ਅਭਿਜੋਤ ਤੇ ਰਿਤੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਜਦਕਿ ਭਾਸ਼ਨ ਮੁਕਾਬਲੇ 'ਚ ਸਿਦਕ ਅਤੇ ਅਨੁਸ਼ਕਾ ਨੇ ਪਹਿਲਾ, ਰਿਤੂ ਅਤੇ ਲੋਕਾਂਕਸ਼ਾ ਨੇ ਦੂਜਾ, ਸ਼ਿਵਮ ਅਤੇ ਅਰਸ਼ਦੀਪ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸੀ. ਆਈ. ਪੀ. ਐੱਚ. ਈ. ਟੀ. ਵਲੋਂ ਨਕਦ ਇਨਾਮ ਦਿੱਤੇ ਗਏ | ਪੋਸਟਰ ਬਣਾਉਣ ਦੀ ਸਮਗਰੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਆਯੋਜਕਾਂ ਵਲੋਂ ਕੀਤਾ | ਪਿ੍ੰਸੀਪਲ ਡਾ. ਵਿਜੇ ਗਰੋਵਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ 'ਚ ਟਿਕਾਊ ਵਿਕਾਸ ਦੀ ਭਾਵਨਾ ਪੈਦਾ ਕਰਨਾ ਹੈ | ਮੰਚ ਦਾ ਸੰਚਾਲਨ ਮੈਡਮ ਰਾਜ ਅਰੋੜਾ ਤੇ ਵਿਦਿਆਰਥਣ ਆਸਥਾ ਵਲੋਂ ਬਾਖ਼ੂਬੀ ਕੀਤਾ | ਅੰਤ 'ਚ ਮੈਡਮ ਪਰਲ ਨਾਰੰਗ ਨੇ ਆਏ ਹੋਏ ਮਹਿਮਾਨਾਂ ਤੇ ਜੱਜਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਗਣਤੰਤਰ ਦਿਵਸ 'ਤੇ ਦਿੱਤੇ ਜਾਣ... ਅਗਲੀ ਖ਼ਬਰ ਸੇਵਾਮੁਕਤ ਸਬ ਇੰਸਪੈਕਟਰ ਨੇ ਮਾਰਕੁੱਟ ਦੇ ਮਾਮਲੇ 'ਚ ਚਲਾਨ ਪੇਸ਼ ਕੀਤੇ ਜਾਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।