ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਲੋਨ ਕਰਵਾਉਣ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿੰਦਰ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੰਡੀ ਲਾਧੂਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 31 ਅਕਤੂਬਰ ਨੂੰ ਜਰਨੈਲ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਹਿਠਾੜ ਨੇ ਉਸ ਕੋਲੋਂ 90 ਹਜ਼ਾਰ ਰੁਪਏ ਹਾਸਿਲ ਕੀਤੇ ਅਤੇ ਲੋਨ ਕਰਵਾਉਣ ਦਾ ਝਾਂਸਾ ਦਿੱਤਾ | ਬਾਅਦ 'ਚ ਨਾ ਤਾਂ ਉਸ ਨੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਲੋਨ ਕਰਵਾ ਕੇ ਦਿੱਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |