ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਪ੍ਰੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ 'ਚ ਵਿੱਦਿਅਕ ਸੈਸ਼ਨ 2026-27 ਦੌਰਾਨ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੀ ਪ੍ਰੀਖਿਆ 7 ਫਰਵਰੀ ਨੂੰ ਹੋਵੇਗੀ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ) ਤੇ ਗਿਆਰ੍ਹਵੀਂ ਦਾ ਪ੍ਰੀਖਿਆ ਕੇਂਦਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਪ੍ਰੀ. ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਹੋਵੇਗਾ | ਪ੍ਰੀਖਿਆ 'ਚ ਨੌਵੀਂ ਵਿਚ 296 ਅਤੇ ਗਿਆਰ੍ਹਵੀਂ 'ਚ 226 ਜੋ ਕਿ ਕੁਲ 522 ਪ੍ਰਾਰਥੀ ਬੈਠਣਗੇ | ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਕਰਨ ਲਈ ਆਪਣਾ ਪ੍ਰਵੇਸ਼ ਪੱਤਰ ਵੈੱਬਸਾਈਟ 'ਤੇ ਉਪਲਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਨਵੋਦਿਆ ਵਿਦਿਆਲਿਆ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ |