ਫ਼ਾਜ਼ਿਲਕਾ, 20 ਜਨਵਰੀ (ਅਮਰਜੀਤ ਸ਼ਰਮਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਹਰਭਜਨ ਸਿੰਘ, ਫਾਊਾਡਰ ਮੈਂਬਰ ਵਾਸ਼ਿੰਗਟਨ ਸਿੰਘ, ਜੁਆਇਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸਕੱਤਰ ਜਨਰਲ ਅਰਜਿੰਦਰ ਕਲੇਰ, ਉਪ ਪ੍ਰਧਾਨ ਜਗਜੀਤ ਸਿੰਘ, ਵਿੱਤ ਸਕੱਤਰ ਰਮਨ ਕੁਮਾਰ, ਸੀਨੀਅਰ ਆਗੂ ਹਰਮਿੰਦਰ ਸਿੰਘ ਉੱਪਲ, ਮਨਜਿੰਦਰ ਸਿੰਘ ਤਰਨ ਤਾਰਨ ਨੇ ਸਾਂਝੇ ਤੌਰ ਤੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨਾਲ ਆਰਥਿਕ ਮੁੱਦਿਆਂ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਮਾਸਟਰ ਕੇਡਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਹਰਬੰਸ ਲਾਲ, ਬਲਜਿੰਦਰ ਸਿੰਘ, ਸਕੱਤਰ ਹਰਸੇਵਕ ਸਿੰਘ, ਜੋਇੰਟ ਵਿੱਤ ਸਕੱਤਰ ਸੁਖਰਾਜ ਸਿੰਘ ਬੁੱਟਰ ਨੇ ਹੋਰ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਾਲ 2025 ਦੌਰਾਨ ਲੁਧਿਆਣਾ ਦੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿਚ ਤੇ 26 ਅਕਤੂਬਰ ਨੂੰ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਗਈ ਸੀ | ਉਸ ਤੋਂ ਬਾਅਦ 29 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੀ ਵਿੱਤੀ ਮੰਗਾ ਜਿਵੇਂ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਦੇਣ ਸੰਬੰਧੀ, ਪੇਂਡੂ ਭੱਤਾ ਬਾਰਡਰ ਅਲਾਉਂਸ ਬਹਾਲ ਕਰਾਉਣ ਸੰਬੰਧੀ, ਏ. ਸੀ. ਪੀ. ਜਾਰੀ ਕਰਨ ਸੰਬੰਧੀ ਤੇ ਪੁਰਾਣੇ ਪੈਨਸ਼ਨ ਬਹਾਲੀ ਸੰਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ ਸੀ | ਜਿਸ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਨ੍ਹਾਂ ਮੰਗਾਂ ਨੂੰ ਤਰਨਤਾਰਨ ਜ਼ਿਮਨੀ ਚੋਣ ਤੋਂ ਬਾਅਦ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਬਲਕਿ ਕਾਫ਼ੀ ਸਮਾਂ ਬੀਤ ਜਾਣ ਤੇ ਵੀ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ ਤੇ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ | ਜਿਸ ਦੇ ਵਿਰੋਧ 'ਚ ਮਾਸਟਰ ਕੇਡਰ ਯੂਨੀਅਨ ਵਲੋਂ ਜਲਦੀ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਹੈ |