25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੁਖਵਿੰਦਰ ਸਿੰਘ ਕੰਬੋਜ ਨੇ ਸੰਭਾਲਿਆ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਦਾ ਅਹੁਦਾ

ਅਜੀਤ ਡੈਸਕ 21-01-2026
ਜਲਾਲਾਬਾਦ, 20 ਜਨਵਰੀ (ਕਰਨ ਚੁਚਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੁਖਵਿੰਦਰ ਸਿੰਘ ਕੰਬੋਜ ਨੂੰ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦਾ ਚੇਅਰਮੈਨ ਐਲਾਨਣ ਤੋਂ ਬਾਅਦ ਸੁਖਵਿੰਦਰ ਸਿੰਘ ਕੰਬੋਜ ਨੇ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਕੰਬੋਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲਗਾਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇ ਰਹੀ ਹੈ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਸੁਖਵਿੰਦਰ ਸਿੰਘ ਕੰਬੋਜ ਦੀ ਪੰਜਾਬ ਸਰਕਾਰ ਨੇ ਜੋ ਡਿਊਟੀ ਲਗਾਈ ਹੈ ਉਹ ਪੂਰੀ ਮਿਹਨਤ ਤੇ ਤਨਦੇਹੀ ਨਾ ਅਦਾ ਕਰਨਗੇ | ਇਸ ਮੌਕੇ ਮੈਂਬਰ ਸੁਖਦੇਵ ਸਿੰਘ ਜੋਸਨ, ਪਰਮਜੀਤ ਜੰਮੂ, ਕੁਲਦੀਪ ਸਿੰਘ ਥਿੰਦ, ਅਮਰਦੀਪ ਥਿੰਦ ਨੂੰ ਜੁਆਇਨ ਕਰਵਾਉਂਦੇ ਸਮੇਂ ਪਿ੍ੰਸੀਪਲ ਸੈਕਟਰੀ ਵੀ. ਕੇ. ਮੀਨਾ, ਬੀ. ਸੀ. ਕਮਿਸ਼ਨ ਚੇਅਰਮੈਨ ਡਾ. ਮਲਕੀਤ ਥਿੰਦ ਤੇ ਕੰਬੋਜ ਭਾਈਚਾਰੇ ਦੀ ਸਮੁੱਚੀ ਟੀਮ ਮੌਜੂਦ ਰਹੀ |
ਪਿਛਲੀ ਖ਼ਬਰ ਕਾਂਗਰਸ ਨੇ ਵਿੱਢੀ ਮੁਹਿੰਮ, ਪਿੰਡ ਫਲੀਆਂ ਵਾਲਾ ਤੋਂ 'ਮਨਰੇਗਾ ਬਚਾਓ ਅਭਿਆਨ' ਦੀ ਸ਼ੁਰੂਆਤ ਅਗਲੀ ਖ਼ਬਰ ਜਲਾਲਾਬਾਦ ਦਾ ਸਿਵਲ ਹਸਪਤਾਲ ਆਇਆ ਪੂਰੀ ਤਰ੍ਹਾਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਹੇਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।